Thursday, April 30, 2026

ਨੈਸ਼ਨਲ ਅਚੀਵਮੈਂਟ ਸਰਵੇ ਦੀਆਂ ਤਿਆਰੀਆਂ ਸਬੰਧੀ ਸੈਮੀਨਾਰ

ਸਮਰਾਲਾ, 17 ਸਤੰਬਰ (ਇੰਦਰਜੀਤ ਸਿੰਘ ਕੰਗ) – 12 ਨਵੰਬਰ 2021 ਨੂੰ ਪੰਜਾਬ ਦੇ ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਚ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਪੰਜਾਬ ਕਿ੍ਰਸ਼ਨ ਕੁਮਾਰ ਦੇ ਆਦੇਸ਼ਾਂ ਤਹਿਤ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਆਸ਼ਾ ਰਾਣੀ ਦੀ ਅਗਵਾਈ ਹੇਠ ਬਲਾਕ ਸਮਰਾਲਾ ਦੇ 20 ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਦਾ ਇਕ ਰੋਜ਼ਾ ਸੈਮੀਨਾਰ ਟੈਗੋਰ ਗਲੋਬਲ ਸਕੂਲ ਸਮਰਾਲਾ ਵਿਖੇ ਆਯੋਜਿਤ ਕੀਤਾ ਗਿਆ।
                ਸੈਮੀਨਾਰ ਦੌਰਾਨ ਰਿਸੋਰਸ ਪਰਸਨ ਇੰਦਰਜੀਤ ਸਿੰਘ, ਨਰਿੰਦਰਪਾਲ ਸਿੰਘ ਅਤੇ ਸਤਨਾਮ ਵਲੋਂ ਪ੍ਰਾਈਵੇਟ ਸਕੂਲ ਦੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਬੰਧੀ ਲੋੜੀਂਦੀ ਸਾਰੀ ਜਾਣਕਾਰੀ ਦਿੱਤੀ ਗਈ।ਵੱਖ-ਵੱਖ ਸਕੂਲਾਂ ਤੋਂ ਆਏ ਅਧਿਆਪਕਾਂ ਦੇ ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਸਾਰੇ ਸ਼ੰਕੇ ਦੂਰ ਕੀਤੇ ਗਏ।ਜ਼ਿਲ੍ਹਾ ਸਹਾਇਕ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਨੇ ਸੈਮੀਨਾਰ ਵਿੱਚ ਸ਼ਿਰਕਤ ਕੀਤੀ।ਅਧਿਆਪਕਾਂ ਨੂੰ ਤੀਜ਼ੀ ਅਤੇ ਪੰਜ਼ਵੀਂ ਜਮਾਤ ਦੇ ਵਿਦਿਆਰਥੀਆਂ ਦੇ ਹੋ ਰਹੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਪੰਜਾਬ ਨੂੰ ਪਹਿਲੇ ਨੰਬਰ ‘ਤੇ ਲੈ ਕੇ ਜਾਣ ਲਈ ਸਮੂਹ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਗਿਆ।
                ਇਸ ਮੌਕੇ ਆਸ਼ਾ ਰਾਣੀ ਬੀ.ਪੀ.ਈ.ਓ ਸਮਰਾਲਾ ਵਲੋਂ ਮਨੋਜ ਕੁਮਾਰ ਪ੍ਰਿੰਸੀਪਲ ਟੈਗੋਰ ਗਲੋਬਲ ਸਕੂਲ ਸਮਰਾਲਾ ਅਤੇ ਸਮੂੂਹ ਸਟਾਫ ਦਾ ਟ੍ਰੇਨਿੰਗ ਦੇ ਸਮੁੱਚੇ ਪ੍ਰਬੰਧ ਲਈ ਧੰਨਵਾਦ ਕੀਤਾ ਗਿਆ।

Check Also

ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ

ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …