Thursday, April 30, 2026

ਸੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਅੰਮ੍ਰਿਤਸਰ, 17 ਸਤੰਬਰ (ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਪ੍ਰਿੰਸਪਲ ਨਾਨਕ ਸਿੰਘ ਦੇ ਸਹਿਯੋਗ ਸਦਕਾ ਕਰਵਾਏ ਗਏ ਧਾਰਮਿਕ ਸਮਾਗਮ ’ਚ ਕਾਲਜ ਦੇ ਕੀਰਤਨੀ ਜਥੇ ਨੇ ਗੁਰੂ ਜਸ ਗਾਇਨ ਗਾਇਨ ਕੀਤਾ।
           ਪ੍ਰਿੰਸਪਲ ਨਾਨਕ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਰਵਉਚ ਦੱਸਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਗਮਨ ਦੁਨੀਆਂ ਦੇ ਇਤਿਹਾਸ ’ਚ ਇਕ ਪ੍ਰਮੁੱਖ ਅਸਥਾਨ ਰੱਖਦਾ ਹੈ।ਉਨ੍ਹਾਂ ਕਿਹਾ ਕਿ ਦੇਹਧਾਰੀ ਗੁਰੂ ਦੀ ਪ੍ਰਥਾ ਨੂੰ ਖ਼ਤਮ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਨੇ ‘ਸਭੁ ਸਿੱਖਣ ਕੋ ਹੁਕਮ ਹੈ, ਗੁਰੂ ਮਾਨਿਓ ਗ੍ਰੰਥ’ ਦਾ ਸਿੱਖਾਂ ਨੂੰ ਹੁਕਮ ਦਿੱਤਾ।

Check Also

ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ

ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …