Friday, May 1, 2026

ਕੋਵਿਡ-19 ਦੇ ਚੱਲਦਿਆਂ ਝੋਨੇ ਦੀ ਪਰਾਲੀ ਨੂੰ ਨਾ ਲਗਾਈ ਜਾਵੇ ਅੱਗ- ਡਾ. ਅਮਰੀਕ ਸਿੰਘ

ਪਠਾਨਕੋਟ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਬਲਾਕ ਪਠਾਨਕੋਟ ਨੂੰ ਲਗਾਤਾਰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਬਨਾਉਣ ਦੇ ਟੀਚੇ ਨਾਲ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ। ਇਸ ਸੰਬੰਧੀ ਪਿੰਡ ਭਨਵਾਲ ਵਿੱਚ ਕਿਸਾਨਾਂ ਦੀ ਇਕੱਤਰਤਾ ਕਰਕੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਤਕਨੀਕਾਂ ਬਾਰੇ ਜਾਣੂ ਕਰਵਾਇਆ ਗਿਆ।
               ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਪਠਾਨਕੋਟ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ ਤੇ ਪਸ਼ੂਆਂ ਦੀ ਸਿਹਤ ਅਤੇ ਚੌਗਿਰਦੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਸਭ ਤੋਂ ਵੱਧ ਪ੍ਰਭਾਵਿਤ ਕਰਦੀਆਂ ਹਨ।ਉਨਾਂ ਕਿਹਾ ਕਿ ਹਵਾ ਦੇ ਪ੍ਰਦੂਸ਼ਣ ਨਾਲ ਅੱਖਾਂ ਦਾ ਜਲਣਾ, ਨੱਕ ਤੇ ਗਲੇ ਵਿੱਚ ਜਲਣ, ਚਮੜੀ ਦੇ ਰੋਗ, ਛਾਤੀ ਦਾ ਜਕੜਣ ਆਦਿ ਰੋਗ ਵਧਦੇ ਹਨ।
                ਗੁਰਦਿੱਤ ਸਿੰਘ ਨੇ ਦੱਸਿਆ ਕਿ ਪਿੰਡਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪਹਿਲੇ ਪੜਾਅ ਵਿੱਚ ਗ੍ਰਾਮ ਪੰਚਾਇਤਾਂ ਕੋਲੋਂ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਮਤੇ ਪਵਾਏ ਜਾ ਰਹੇ ਹਨ ਅਤੇ 10 ਅਕਤੂਬਰ ਤੱਕ ਬਲਾਕ ਪਠਾਨਕੋਟ (ਸਮੇਤ ਘਰੋਟਾ ਬਲਾਕ) ਦੀਆਂ ਸਮੂਹ ਗ੍ਰਾਮ ਪੰਚਾਇਤਾਂ ਕੋਲੋਂ ਮਤੇ ਪਵਾਏ ਜਾਣਗੇ।ਬਲਾਕ ਘਰੋਟਾ ਵਿੱਚ ਡਿਪਟੀ ਕਮਿਸ਼ਨਰ ਸ਼ੰਯਮ ਅਗਰਵਾਲ ਵਲੋਂ ਨਿਗਰਾਨ ਟੀਮਾਂ ਬਣਾਈਆਂ ਗਈਆਂ ਹਨ ਅਤੇ ਹਰੇਕ ਟੀਮ ਦਾ ਇੰਚਾਰਜ ਕਲੱਸਟਰ ਇੰਚਾਰਜ਼ ਹੋਵੇਗਾ ਅਤੇ 3-6 ਪਿੰਡਾਂ ਪਿੱਛੇ ਇੱਕ ਨੋਡਲ ਅਫਸਰ ਹੋਵੇਗਾ।
                  ਇਸ ਮੌਕੇ ਗੁਰਦਿੱਤ ਸਿੰਘ, ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ, ਅਮਨਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ (ਆਤਮਾ), ਉਤਮ ਚੰਦ, ਕਿਸਾਨ ਪ੍ਰਭਾਤ ਸਿੰਘ, ਸੱਤਪਾਲ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …