Saturday, May 2, 2026

ਜ਼ਿਲ੍ਹਾ ਕਚਿਹਰੀਆਂ ਵਿਖੇ ਲੀਗਲ ਏਡ ਕਲੀਨਿਕ ਸਥਾਪਿਤ

ਜਾਗਰੂਕਤਾ ਸੈਮੀਨਾਰ ਤਹਿਤ ਨਾਲਸਾ ਦੀਆਂ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਕਪੂਰਥਲਾ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ (ਮੋਹਾਲੀ) ਅਤੇ ਮਾਣਯੋਗ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਪੂਰਥਲਾ ਦੇ ਵੱਖ-ਵੱਖ ਪਿੰਡਾਂ ਅਤੇ ਜਿਲ੍ਹਾ ਕਚਿਹਰੀ ਵਿਖੇ ਲੀਗਲ ਏਡ ਕਲੀਨਿਕ ਸਥਾਪਤ ਕੀਤਾ ਗਿਆ।ਜਿਸ ਤਹਿਤ ਆਮ ਲੋਕਾਂ ਨੂੰ ਨਾਲਸਾ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਗਰੂਕਤਾ ਸੈਮੀਨਾਰ/ ਕੈਪਾਂ ਦੇ ਆਯੋਜਨ ਕਰਕੇ ਗਰੀਬ ਅਤੇ ਲੋੜਵੰਦ ਜਨਤਾ ਨੂੰ ਸਕੀਮਾਂ ਸੰਬੰਧੀ ਜਾਗਰੂਕ ਕੀਤਾ ਗਿਆ।
              ਲੀਗਲ ਏਡ ਕਲੀਨਿਕਾਂ ‘ਤੇ ਹਾਜ਼ਰ ਲੋੜਵੰਦ ਲੋਕਾਂ ਦੇ ਕਾਨੂੰਨੀ ਸਹਾਇਤਾ ਦੇ ਫਾਰਮ ਭਰ ਕੇ ਸ੍ਰੀ ਮਹੇਸ਼ ਕੁਮਾਰ ਸ਼ਰਮਾ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਮੌਕੇ ‘ਤੇ ਹੀ ਮੁਫਤ ਵਕੀਲਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ।ਇਨ੍ਹਾਂ ਲੀਗਲ ਏਡ ਕਲੀਨਿਕਾਂ ‘ਤੇ ਮਨੁਦੇਵ ਗੋਤਮ, ਹਰਅਨਮੋਲ ਸਿੰਘ ਅਰੋੜਾ, ਹਰਮਨਦੀਪ ਸਿੰਘ ਬਾਵਾ ਐਡਵੋਕੇਟਾਂ ਤੋਂ ਇਲਾਵਾ ਮਿਸ ਦਲਜੀਤ ਕੌਰ ਅਤੇ ਵੈਬਵ ਪ੍ਰਭਾਕਰ ਪੈਰਾ ਲੀਗਲ ਵਲੰਟੀਅਰਾਂ ਵਲੋਂ ਆਪਣੀ ਡਿਊਟੀ ਦਿੱਤੀ ਗਈ।ਸੈਮੀਨਾਰ/ਲੀਗਲ ਲਿਟਰੇਸੀ ਕੈਂਪਾਂ ਦੌਰਾਨ ਹਾਜ਼ਰ ਜਨਤਾ ਨੂੰ ਮੁਫਤ ਕਾਨੂੰਨੀ ਸਹਾਇਤਾ ਸਕੀਮਾਂ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ ਸੰਬੰਧੀ ਪ੍ਰਚਾਰ ਸਮੱਗਰੀ ਵੀ ਵੰਡੀ ਗਈ।
            ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ (ਮੋਹਾਲੀ) ਵਲੋਂ ਭੇਜੀ ਗਈ ਟੀਮ ਰਾਹੀਂ ਵੱਖ-ਵੱਖ ਪਿੰਡਾਂ ਵਿੱਚ ਸੈਮੀਨਾਰਾਂ ਦਾ ਆਯੋਜਨ ਕਰਕੇ ਵਿਭਾਗ ਵਲੋਂ ਚਲਾਈਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ।ਹਿਤੇਂਦਰ ਸੇਖੜੀ ਐਡਵੋਕੇਟ ਪੁਸ਼ਕਰ ਫਰੰਟ ਆਫਿਸ ਕੋਆਰਡੀਨੇਟਰ ਅਤੇ ਗੁਰਿੰਦਰ ਸਿੰਘ ਡਰਾਈਵਰ ਦੀ ਟੀਮ ਵਲੋਂ ਪਿੰਡ ਇਨੋਵਾਲ ਅਤੇ ਪਿੰਡ ਅਕਬਰਪੁਰ ਬਲਾਕ ਨਡਾਲਾ ਦੀ ਜਨਤਾ ਨੂੰ ਜਾਗਰੂਕ ਕੀਤਾ ਗਿਆ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …