ਅੰਮ੍ਰਿਤਸਰ, 17 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ
ਨੇ ਪਹਿਲੇ ਓਪਨ ਪੰਜਾਬ ਅੰਡਰ-23 ਅਥਲੈਟਿਕ ਚੈਂਪੀਅਨਸ਼ਿਪ ਟੂਰਨਾਮੈਂਟ ’ਚ ਹਾਈ ਜੰਪ ਈਵੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਜ਼ਿਲੇ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣ ਆਂਚਲ ਸ਼ਰਮਾ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਇਹ ਚੈਂਪੀਅਨਸ਼ਿਪ ਜੋ ਕਿ ਸੰਗਰੂਰ ਵਿਖੇ ਹੀਰੋ ਸਟੇਡੀਅਮ ਵਿਖੇ ਆਯੋਜਿਤ ਕੀਤੀ ਗਈ ਸੀ।ਉਸ ਵਿੱਚ ਆਂਚਲ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੇ ਦਾ ਤਮਗਾ ਹਾਸਲ ਕੀਤਾ ਹੈ।
ਇਸ ਮੌਕੇ ਸਕੂਲ ਡੀ.ਪੀ.ਈ ਬੀਬੀ ਪੂਨਮ ਰਾਣੀ ਵੀ ਮੌਜੂਦ ਸਨ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media