ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਪਿੰਡ ਧਰਮਗੜ੍ਹ ਦੇ ਮਜ਼ਦੂਰ ਕੁਲਦੀਪ ਸਿੰਘ ਦੀ ਕੁੱਟਮਾਰ ਪਿੰਡ ਦੇ ਹੀ ਧਨਾਢ ਵਿਅਕਤੀ ਦੀ ਸ਼ਹਿ ‘ਤੇ
ਕੀਤੀ ਗਈ ਸੀ ਅਤੇ ਦੋਸ਼ੀ ਖਿਲਾਫ ਕਾਰਵਾਈ ਕਰਵਾਉਣ ਲਈ ਅੱਜ ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਹੇਠ ਐਸ.ਐਸ.ਪੀ ਦਫ਼ਤਰ ਸੰਗਰੂਰ ਅੱਗੇ ਧਰਨਾ ਲਾਇਆ ਗਿਆ।
ਇਸ ਸਬੰਧੀ ਗੱਲਬਾਤ ਕਰਦੇ ਹੋਏ ਮਜ਼ਦੂਰ ਮੁਕਤੀ ਮੋਰਚੇ ਦੇ ਸੂਬਾਈ ਆਗੂ ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਦੱਸਿਆ ਕਿ ਦੋਸ਼ੀਆਂ ‘ਤੇ ਕਾਰਵਾਈ ਕਰਵਾਉਣ ਲਈ ਉਨਾਂ ਨੂੰ ਥਾਣਾ ਧਰਮਗੜ੍ਹ ਅੱਗੇ ਧਰਨਾ ਦੇਣਾ ਪਿਆ ਸੀ।ਪਰ ਡੀ.ਐਸ.ਪੀ ਦਿੜ੍ਹਬਾ ਵਲੋਂ ਦਿੱਤੇ ਭਰੋਸੇ ਤੋਂ ਬਾਅਦ ਉਹ ਧਰਨਾ ਚੁੱਕ ਲਿਆ ਗਿਆ ਸੀ।ਪਰ ਇੱਕ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਜਾਣ ‘ਤੇ ਪੁਲਿਸ ਨੇ ਕੁੱਝ ਨਹੀ ਕੀਤਾ।ਅੱਜ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਮੁੜ ਤੋਂ ਜਿਲ੍ਹਾ ਸੰਗਰੂਰ ਵਿਖੇ ਐਸ.ਐਸ.ਪੀ ਦੇ ਦਫਤਰ ਅੱਗੇ ਧਰਨਾ ਦੇਣ ਨੂੰ ਮਜ਼ਬੂਰ ਹੋਣਾ ਪੈ ਰਿਹਾ ਹੈ।ਧਰਨੇ ਦੌਰਾਨ ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰੇ ਨਾਅਰੇਬਾਜ਼ੀ ਕੀਤੀ ਗਈ।
ਛਾਜਲੀ ਨੇ ਕਿਹਾ ਕਿ ਪੀੜਤ ਕੁਲਦੀਪ ਸਿੰਘ ਦੀ ਲੱਤ ਤੋੜ ਕੇ ਉਸ ਨੂੰ ਅਪਾਹਜ਼ ਬਣਾ ਦਿੱਤਾ ਹੈ ਤੇ ਉਸ ਘਰ ਵਿੱਚ ਕਮਾਉਣ ਵਾਲਾ ਕੋਈ ਨਹੀਂ ਹੈ।ਉਪਰੋਂ ਪੁਲੀਸ ਦੋਸ਼ੀਆਂ ‘ਤੇ ਕਾਰਵਾਈ ਨਹੀਂ ਕਰ ਰਹੀ।ਉਨ੍ਹਾਂ ਕਿਹਾ ਜੇਕਰ ਪੁਲੀਸ ਨੇ ਦੋਸ਼ੀ ਨੂੰ ਫੜਨ ਲਈ ਜਲਦ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਪ੍ਰੇਮ ਸਿੰਘ ਖਡਿਆਲੀ, ਘੁਮੰਡ ਸਿੰਘ ਖਾਲਸਾ ਉਗਰਾਹਾਂ, ਕੁਲਵਿੰਦਰ ਕੌਰ ਰੇਤਗੜ, ਲਖਵੀਰ ਕੌਰ ਲੱਡਾ, ਮਨਜੀਤ ਕੌਰ ਆਲੋਅਰਖ, ਕਿੱਕਰ ਸਿੰਘ ਖਾਲਸਾ, ਗੁਰਤਜ਼ ਸਿੰਘ ਸਾਦੀਹਰੀ ਅਤੇ ਵੱਡੀ ਗਿਣਤੀ ‘ਚ ਮਜ਼ਦੂਰ ਮੁਕਤੀ ਮੋਰਚਾ ਦੇ ਵਰਕਰ ਹਾਜ਼ਰ ਸਨ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media