ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 40
ਸਾਬਕਾ ਫ਼ੌਜੀਆਂ ਨੂੰ ਸੇਵਾ ਦਲ ’ਚ ਸੇਵਾਵਾਂ ਲਈ ਨਿਯੁੱਕਤੀ ਪੱਤਰ ਦਿੱਤੇ ਗਏ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਨਾਲ ਸੰਗਤਾਂ ਦੀ ਧਾਰਮਿਕ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ ਅਤੇ ਲੱਖਾਂ ਸੰਗਤਾਂ ਹਰ ਰੋਜ਼ ਦੇਸ਼ ਦੁਨੀਆਂ ਤੋਂ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਲਈ ਪਹੁੰਚਦੀਆਂ ਹਨ।ਸੰਗਤਾਂ ਇਥੋਂ ਚੰਗਾ ਪ੍ਰਭਾਵ ਲੈ ਕੇ ਜਾਣ ਇਸ ਲਈ ਸਾਰਿਆਂ ਨੂੰ ਆਪਣੀ ਸੇਵਾ ਗੁਰੂ ਦੀ ਭੈਅ ਭਾਵਨੀ ਵਿਚ ਨਿਭਾਉਣੀ ਚਾਹੀਦੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸੁਖਮਿੰਦਰ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਤੇਜਿੰਦਰ ਸਿੰਘ ਪੱਡਾ, ਸਿਮਰਜੀਤ ਸਿੰਘ ਕੰਗ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ ਤੇ ਡਾ. ਸੁਖਬੀਰ ਸਿੰਘ, ਮਲਕੀਤ ਸਿੰਘ ਬਹਿੜਵਾਲ, ਹਰਭਜਨ ਸਿੰਘ ਵਕਤਾ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media