Monday, July 27, 2026

ਕੈਪਟਨ ਦੇ ਅਸਤੀਫੇ ਤੋਂ ਬਾਅਦ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਫੈਸਲਾ ਸੋਨੀਆ ਗਾਂਧੀ ਹੱਥ

ਨਵੇਂ ਮੁੱਖ ਮੰਤਰੀ ਦੀ ਦੌੜ ਵਿੱਚ ਸੁਨੀਲ ਜਾਖੜ ਸਭ ਤੋਂ ਅੱਗੇ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਹੋਈ ਮੀਟਿੰਗ ਵਿੱਚ ਦੋ ਮਤੇ ਪਾਸ ਕੀਤੇ ਗਏ ਪਹਿਲੇ ਮਤੇ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਗਿਆ।ਅਤੇ ਦੂਜੇ ਮਤੇ ਵਿੱਚ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਉਣ ਲਈ ਕਾਂਗਰਸ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਅਧਿਕਾਰ ਦਿੱਤੇ ਗਏ।ਪੰਜਾਬ ਕਾਂਗਰਸ ਇੰਚਾਰਜ਼ ਹਰੀਸ਼ ਰਾਵਤ ਨੇ ਕਿਹਾ ਹੈ ਕਿ ਅੱਜ 11.00 ਵਜੇ ਕਾਂਗਰਸ ਵਿਧਾਇਕ ਦਲ ਦੀ ਰੱਖੀ ਗਈ ਮੀਟਿੰਗ ਵਿੱਚ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਹੋ ਸਕਦਾ ਹੈ।

                 ਇਸੇ ਦੌਰਾਨ ਨਵੇਂ ਮੁੱਖ ਮੰਤਰੀ ਦੀ ਕੁਰਸੀ ਦੀ ਦੌੜ ਵਿੱਚ ਸਾਬਕਾ ਪੰਜਾਬ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਸਭ ਤੋਂ ਅੱਗੇ ਦੱਸੇ ਜਾਂਦੇ ਹਨ। ਜਦਕਿ ਸੁਖਜਿੰਦਰ ਸਿੰਘ ਰੰਧਾਵਾ ਅਤੇ ਬੀਬੀ ਰਜਿੰਦਰ ਕੌਰ ਭੱਠਲ ਦੇ ਨਾਮ ਵੀ ਚਰਚਾ ਵਿੱਚ ਹਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …