ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ
ਸਿੰਘ ਨੇ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਲਾਉਂਦਿਆਂ ਕਿਹਾ ਹੈ ਉਹ ਨਾਕਾਬਿਲ ਅਤੇ ਅਸਥਿਰ ਵਿਅਕਤੀ ਹੈ।ਜੋ ਇੱਕ ਮੰਤਰਾਲਾ ਨਹੀਂ ਸੰਭਾਲ ਸਕੇ, ਉਹ ਪੰਜਾਬ ਕਿਵੇਂ ਸੰਭਾਲਣਗੇ।ਉਨਾਂ ਕਿਹਾ ਕਿ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਦੋਸਤ ਅਤੇ ਪਾਕਿ ਆਰਮੀ ਚੀਫ ਬਾਜਵਾ ਨੂੰ ਮਿਲਦੇ ਹਨ।ਜੋ ਦੇਸ਼ ਦੀ ਸੁਰੱਖਿਆ ਲਈ ਖਤਰਾ ਹੋ ਸਕਦਾ ਹੈ।ਉਨਾਂ ਕਿਹਾ ਕਿ ਅਗਰ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾਂਦਾ ਹੈ ਤਾਂ ਇਹ ਪੰਜਾਬ ਦੀ ਤਬਾਹੀ ਦਾ ਸਬੱਬ ਬਣੇਗਾ।ਇਸ ਲਈ ਅਜਿਹੇ ਵਿਅਕਤੀ ਦੀ ਹਮਾਇਤ ਕੀਤੇ ਜਾਣ ਦਾ ਸਵਾਲ ਵੀ ਪੈਦਾ ਨਹੀਂ ਹੁੰਦਾ।ਕੈਪਟਨ ਨੇ ਇਹ ਵੀ ਕਿਹਾ ਕਿ ਉਹ ਸਿੱਧੂ ਨੂੰ ਮੁੱਖ ਮੰਤਰੀ ਬਣਾਉਣ ਦਾ ਵਿਰੋਧ ਕਰਨਗੇ।
Check Also
ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …
Punjab Post Daily Online Newspaper & Print Media