Monday, July 27, 2026

ਪੰਜਾਬ ਦੇ ਨਵੇਂ ਮੁੱਖ ਮੰਤਰੀ ਦੀ ਚੋਣ ਲਈ ਮੀਟਿੰਗਾਂ ਦਾ ਦੌਰ ਜਾਰੀ – ਐਲਾਨ ਜਲਦ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਅਹੁੱਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵੇਂ ਮੁੱਖ ਮੰਤਰੀ ਦੀ ਚੋਣ ਲਈ ਅੱਜ ਸਵੇਰੇ 11.00 ਵਜੇ ਹੋਣ ਵਾਲੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਰੱਦ ਹੋਣ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਕਾਂਗਰਸ ਹਾਈ ਕਮਾਂਡ ਵਲੋਂ ਕੀਤਾ ਜਾਵੇਗਾ।ਇਸ ਉਪਰੰਤ ਕਾਂਗਰਸ ਪਾਰਟੀ ਦੇ ਦੋ ਕੇਂਦਰੀ ਆਬਜ਼ਰਵਰਾਂ ਵਲੋਂ ਵੱਖ-ਵੱਖ ਵਿਧਾਇਕਾਂ ਨਾਲ ਮੀਟਿੰਗ ਕਰ ਕੇ ਉਨਾਂ ਦੇ ਵਿਚਾਰ ਲਏ ਗਏ।ਇਸੇ ਦੌਰਾਨ ਦਿੱਲੀ ਵਿਖੇ ਹਾਈ ਕਮਾਂਡ ਵਲੋਂ ਮੁੱਖ ਮੰਤਰੀ ਦੀ ਚੋਣ ਸਬੰਧੀ ਮਗਜ਼ ਖਪਾਈ ਕੀਤੀ ਜਾ ਰਹੀ ਹੈ।
                 ਸੂਤਰਾਂ ਅਨੁਸਾਰ ਮੁੱਖ ਮੰਤਰੀ ਸਿੱਖ ਹੋਵੇ ਜਾਂ ਹਿੰਦੂ ਇਸ ਸਬੰਧੀ ਪੇਚ ਫਸਿਆ ਹੋਇਆ ਹੈ।ਇਸ ਤਰਾਂ ਮੁੱਖ ਮੰਤਰੀ ਦਾ ਐਲਾਨ ਕਰਨ ਲਈ ਵੱਖ-ਵੱਖ ਪਹਿਲੂਆਂ `ਤੇ ਗਹਿਰਾਈ ਨਾਲ ਚਰਚਾ ਕੀਤੀ ਜਾ ਰਹੀ ਹੈ।ਉਧਰ ਸਿੱਧੂ ਧੜੇ ਦੀ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਤੋਂ ਬਾਅਦ ਵਿਧਾਇਕ ਪ੍ਰਗਟ ਸਿੰਘ ਅਤੇ ਵਿਧਾਇਕ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਵਲੋਂ ਨਵੇਂ ਮੁੱਖ ਮੰਤਰੀ ਦਾ ਐਲਾਨ ਤਕਰੀਬਨ ਇੱਕ ਘੰਟੇ ‘ਚ ਕਰ ਦਿੱਤਾ ਜਾਵੇਗਾ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …