ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਐਲਾਨ ਲਈ ਚੱਲ ਰਹੀਆਂ ਚਰਚਾਵਾਂ ਦੌਰਾਨ ਸੁਤਰਾਂ ਦੇ ਹਵਾਲੇ ਤੋਂ ਖਬਰਾਂ ਆ
ਰਹੀਆਂ ਹਨ ਕਿ ਪੰਜਾਬ ਦਾ ਨਵਾਂ ਸਿੱਖ ਚਿਹਰਾ ਹੋਵੇਗਾ।ਖਬਰਾਂ ਅਨੁਸਾਰ ਕਾਂਗਰਸ ਹਾਈ ਕਮਾਂਡ ਵਲੋਂ ਨਵੇਂ ਮੁੱਖ ਮੰਤਰੀ ਲਈ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਮ ‘ਤੇ ਮੋਹਰ ਲਾ ਦਿੱਤੀ ਗਈ ਹੈ।ਜਿਸ ਦਾ ਐਲਾਨ ਛੇਤੀ ਹੀ ਕਰ ਦਿੱਤਾ ਜਾਵੇਗਾ।ਮੁੱਖ ਮੰਤਰੀ ਦੇ ਅਹੁੱਦੇ ਲਈ ਜਿੰਨਾਂ ਦੇ ਨਾਮ ‘ਤੇ ਚਰਚਾ ਕੀਤੀ ਗਈ ਉਨਾਂ ਵਿੱਚ ਪੰਜਾਬ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ, ਜੇਲ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ, ਪੰਜਾਬ ਪ੍ਰਦੇਸ਼ ਸਾਬਕਾ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਅੰਬਿਕਾ ਸੋਨੀ ਸ਼ਾਮਲ ਸਨ।ਲੇਕਿਨ ਅੰਬਿਕਾ ਸੋਨੀ ਵਲੋਂ ਮੁੱਖ ਮੰਤਰੀ ਬਨਣ ਦੀ ਦੌੜ ‘ਚ ਨਾ ਹੋਣ ਦਾ ਐਲਾਨ ਕਰਦਿਆਂ ਕਿਸੇ ਸਿੱਖ ਚਿਹਰੇ ਨੂੰ ਮੁੱਖ ਮੰਤਰੀ ਬਣਾਉਣ ਲਈ ਕਿਹਾ ਸੀ।
ਇਸੇ ਦੌਰਾਨ ਇਹ ਵੀ ਖਬਰਾਂ ਹਨ ਕਿ ਨਵੇਂ ਮੁੱਖ ਮੰਤਰੀ ਨਾਲ ਦੋ ਉਪ ਮੁੱਖ ਮੰਤਰੀ ਬਣਾਏ ਜਾਣਗੇ।ਜਿੰਨਾਂ ਲਈ ਭਾਰਤ ਭੂਸ਼ਨ ਆਸ਼ੂ ਅਤੇ ਸ੍ਰੀਮਤੀ ਅਰੁਣਾ ਚੌਧਰੀ ਦਾ ਨਾਮ ਸਾਹਮਣੇ ਆ ਰਿਹਾ ਹੈ।
ਉਧਰ ਚੰਡੀਗੜ੍ਹ ਵਿਖੇ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਵਿੱਚ ਮੰਤਰੀ ਤੇ ਵਿਧਾਇਕ ਪਹੁੰਚ ਰਹੇ ਹਨ ਅਤੇ ਉਨਾਂ ਨੁੰ ਵਧਾਈਆਂ ਦੇ ਰਹੇ ਹਨ।ਉਨਾਂ ਦੇ ਸਮਰੱਥਕਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media