Wednesday, April 29, 2026

ਐਮ.ਪੀ ਮਨੀਸ਼ ਤਿਵਾੜੀ ਵਲੋਂ ਨਵਾਂਸ਼ਹਿਰ ‘ਚ ਬਣ ਰਹੇ ਪਾਸਪੋਰਟ ਸੇਵਾ ਕੇਂਦਰ ਦਾ ਨਿਰੀਖਣ

ਕਿਹਾ, 31 ਅਕਤੂਬਰ ਤੱਕ ਬਣ ਜਾਵੇਗੀ ਇਮਾਰਤ, ਇਕ ਨਵੰਬਰ ਨੂੰ ਸ਼ੁਰੂ ਹੋਵੇਗਾ ਕੰਮ

ਨਵਾਂਸ਼ਹਿਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਅੱਜ ਨਵਾਂਸ਼ਹਿਰ ਵਿਖੇ ਬਣ ਰਹੇ ਨਵੇਂ ਪਾਸਪੋਰਟ ਸੇਵਾ ਕੇਂਦਰ ਦਾ ਨਿਰੀਖਣ ਕੀਤਾ ਗਿਆ।ਉਨ੍ਹਾਂ ਨਾਲ ਜਲੰਧਰ ਦੇ ਰਿਜ਼ਨਲ ਪਾਸਪੋਰਟ ਅਫ਼ਸਰ ਰਾਜ ਕੁਮਾਰ ਬਾਲੀ ਵੀ ਮੌਜੂਦ ਸਨ।
                  ਮੀਡੀਆ ਨਾਲ ਗੱਲਬਾਤ ਕਰਦਿਆਂ ਐਮ.ਪੀ ਤਿਵਾੜੀ ਨੇ ਕਿਹਾ ਕਿ ਇਸ ਪਾਸਪੋਰਟ ਸੇਵਾ ਕੇਂਦਰ ਦੇ ਬਣਨ ਨਾਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ।ਜ਼ਿਲ੍ਹੇ ਦੇ ਲੋਕਾਂ ਨੂੰ ਪਾਸਪੋਰਟ ਬਣਵਾਉਣ ਜਾਂ ਨਵਿਆਉਣ ਵਾਸਤੇ ਜਲੰਧਰ ਜਾਣਾ ਪੈਂਦਾ ਸੀ ਅਤੇ ਆਉਣ-ਜਾਣ ਦੌਰਾਨ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ।ਜ਼ਿਲ੍ਹਾ ਵਾਸੀਆਂ ਦੀ ਇਸ ਮੁਸ਼ਕਲ ਨੂੰ ਦੇਖਦਿਆਂ ਉਨ੍ਹਾਂ ਵਿਦੇਸ਼ ਮੰਤਰੀ ਜੈ ਸ਼ੰਕਰ ਪ੍ਰਸ਼ਾਦ ਨੂੰ ਇਥੇ ਰੂਪਨਗਰ ਵਾਂਗ ਪਾਸਪੋਰਟ ਸੇਵਾ ਕੇਂਦਰ ਸਥਾਪਿਤ ਕਰਨ ਦੀ ਅਪੀਲ ਕੀਤੀ ਸੀ, ਜਿਸ ’ਤੇ ਵਿਦੇਸ਼ ਮੰਤਰਾਲੇ ਵੱਲੋਂ ਮੁੱਖ ਡਾਕ ਘਰ ਨਵਾਂਸ਼ਹਿਰ ਵਿਖੇ ਇਹ ਕੇਂਦਰ ਸਥਾਪਿਤ ਕਰਨ ਨੂੰ ਮਨਜ਼ੂਰੀ ਦਿੱਤੀ ਗਈ।ਉਨ੍ਹਾਂ ਕਿਹਾ ਕਿ ਪਾਸਪੋਰਟ ਸੇਵਾ ਕੇਂਦਰ ਦੀ ਇਮਾਰਤ 31 ਅਕਤੂਬਰ ਤੱਕ ਬਣ ਕੇ ਤਿਆਰ ਹੋ ਜਾਵੇਗੀ ਅਤੇ 1 ਨਵੰਬਰ ਨੂੰ ਪੰਜਾਬ ਦਿਵਸ ਵਾਲੇ ਦਿਨ ਤੋਂ ਇਥੇ ਕੰਮ ਸ਼ੁਰੂ ਹੋ ਜਾਵੇਗਾ।
                ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਪੰਜਾਬ ਲਾਰਜ਼ ਸਕੇਲ ਇੰਡਸਟਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਸਚਿਨ ਦੀਵਾਨ, ਐਮ.ਸੀ ਕੁਲਵੰਤ ਕੌਰ, ਪਰਵੀਨ ਭਾਟੀਆ, ਤਜਿੰਦਰ ਕੌਰ, ਜਸਵਿੰਦਰ ਕੌਰ ਬਡਵਾਲ ਤੇ ਬਲਵਿੰਦਰ ਕੁਮਾਰ ਭੂੰਬਲਾ, ਯੂਥ ਆਗੂ ਜੈਦੀਪ ਜਾਂਗੜਾ, ਕਰਨ ਦੀਵਾਨ, ਡਾ. ਗੁਰਮਿੰਦਰ ਬਡਵਾਲ, ਦੀਪੂ ਜਾਂਗੜਾ, ਅਸ਼ਵਨੀ ਜੋਸ਼ੀ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …