ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਨਗਰ ਸੁਧਾਰ ਟਰੱਸਟ ਸੰਗਰੂਰ ਦੇ ਚੇਅਰਮੈਨ ਨਰੇਸ਼ ਗਾਬਾ ਨੇ ਦੱਸਿਆ ਹੈ ਕਿ ਟਰੱਸਟ ਵਲੋਂ ਸ਼ਹਿਰ ਦੇ ਵੱਖ-ਵੱਖ
ਖੇਤਰਾਂ ’ਚ ਕਰਵਾਏ ਗਏ ਵਿਕਾਸ ਕੰਮਾਂ ’ਚ ਉੱਚ ਕੁਆਲਿਟੀ ਅਤੇ ਪਾਰਦਰਸ਼ੀ ਪ੍ਰਕਿਰਿਆ ਅਪਣਾਉਣ ਦਾ ਪੂਰਾ ਖਿਆਲ ਰੱਖਿਆ ਗਿਆ ਹੈ।ਸੰਗਰੂਰ ਹਲਕੇ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿਚ ਸੰਗਰੂਰ ਸ਼ਹਿਰ ਵਾਸੀਆਂ ਦੀ ਮੰਗ ਅਨੁਸਾਰ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਨਗਰ ਸੁਧਾਰ ਟਰੱਸਟ ਵਲੋਂ ਬਿਨਾਂ ਕਿਸੇ ਵਿਤਕਰੇ ਤੋਂ ਕਰਵਾਏ ਗਏ ਹਨ।ਹਰ ਕੰਮ ਕਰਵਾਉਣ ਮੌਕੇ ਪੰਜਾਬ ਸਰਕਾਰ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਤੋਂ ਇਲਾਵਾ ਕੈਬਨਿਟ ਮੰਤਰੀ ਸਿੰਗਲਾ ਦੀਆਂ ਹਦਾਇਤਾਂ ’ਤੇ ਹਰ ਕੰਮ ਦੀ ਨਿਗਰਾਨੀ ਉਹ ਖ਼ੁਦ ਕਰਦੇ ਹਨ ਤਾਂ ਜੋ ਚਿਰਸਥਾਈ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।
ਚੇਅਰਮੈਨ ਨਰੇਸ਼ ਗਾਬਾ ਨੇ ਕਿਹਾ ਕਿ ਟਰੱਸਟ ਵਲੋਂ ਵਿਕਾਸ ਕਾਰਜ਼ਾਂ ਲਈ ਹਰ ਟੈਂਡਰ ਲਗਾਉਣ ਮੌਕੇ ਪੂਰੀ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਕੀਤਾ ਜਾਂਦਾ ਹੈ ਅਤੇ ਕੰਮ ਪੂਰਾ ਹੋਣ ’ਤੇ ਹਰ ਠੇਕੇਦਾਰ ਨੂੰ ਫ਼ਾਈਨਲ ਅਦਾਇਗੀ ਚੀਫ਼ ਇੰਜੀਨੀਅਰ ਨਗਰ ਸੁਧਾਰ ਟਰੱਸਟ ਵਲੋਂ ਬਿੱਲ ਪਾਸ ਕਰਨ ਅਤੇ ਸਰਕਾਰ ਦੀਆਂ ਸ਼ਰਤਾਂ ਮੁਤਾਬਿਕ ਕੰਮ ਦੇ ਥਰਡ ਪਾਰਟੀ ਆਡਿਟ ਤੋਂ ਬਾਅਦ ਹੀ ਕੀਤੀ ਜਾਂਦੀ ਹੈ।ਟਰੱਸਟ ਵਲੋਂ ਕੋਈ ਵੀ ਕੰਮ ਪੂਰਾ ਹੋਣ ’ਤੇ ਕਿਸੇ ਵੀ ਠੇਕੇਦਾਰ ਨੂੰ ਇਕਦਮ ਪੂਰੀ ਅਦਾਇਗੀ ਨਹੀਂ ਕੀਤੀ ਜਾਂਦੀ, ਸਗੋਂ ਨਿਰਧਾਰਤ ਸ਼ਰਤਾਂ ਤਹਿਤ ਲਾਗਤ ਦੀ 20 ਫੀਸਦ ਰਕਮ ਆਪਣੇ ਕੋਲ ਰਾਖਵੀਂ ਰੱਖੀ ਜਾਂਦੀ ਹੈ ਤਾਂ ਜੋ ਕੰਮ ਦੀ ਗੁਣਵਤਾ ਸਹੀ ਨਾ ਹੋਣ ਜਾਂ 2 ਸਾਲ ਅੰਦਰ ਕੰਮ ’ਚ ਕਿਸੇ ਸੁਧਾਰ ਲਈ ਠੇਕੇਦਾਰ ਨੂੰ ਤੁਰੰਤ ਪਾਬੰਦ ਕੀਤਾ ਜਾ ਸਕੇ।
ਉਨਾਂ ਕਿਹਾ ਕਿ ਟਰੱਸਟ ਦੀ ਕੋਈ ਮੀਟਿੰਗ ਕੀਤੀ ਜਾਵੇਗੀ ਤਾਂ ਉਹ ਖੁਦ ਸਭ ਤੱਕ ਸੁਨੇਹਾ ਲਗਾਉਣਾ ਯਕੀਨੀ ਬਣਾਉਣਗੇ।ਉਨਾਂ ਸੰਗਰੂਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਸ਼ਹਿਰ ਵਿੱਚ ਕਰਵਾਏ ਗਏ ਹਰ ਕੰਮ ਲਈ ਉਹ ਜਵਾਬਦੇਹ ਹਨ ਅਤੇ ਕਿਸੇ ਕੰਮ ’ਚ ਕੋਈ ਵੀ ਅਣਗਹਿਲੀ ਸਾਹਮਣੇ ਆਉਣ ‘ਤੇ ਉਹ ਉਸ ਲਈ ਜ਼ਿੰਮੇਵਾਰ ਠੇਕੇਦਾਰ ਜਾਂ ਅਧਿਕਾਰੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਉਣੀ ਯਕੀਨੀ ਬਣਾਉਣਗੇ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media