Sunday, October 25, 2026

ਐਸ.ਐਚ.ਓ ਧਰਮਿੰਦਰ ਕਲਿਆਣ ਨੇ ਸੰਭਾਲਿਆ ਜੀ.ਆਰ.ਪੀ ਥਾਣੇ ਦਾ ਚਾਰਜ਼

ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ) – ਪੁਲਿਸ ਥਾਣਾ ਰੇਲਵੇ ਜੀ.ਆਰ.ਪੀ ਦੇ ਐਸ.ਐਚ.ਓ ਧਰਮਿੰਦਰ ਕਲਿਆਣ ਨੇ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋਣ ਤੋਂ ਬਾਅਦ ਚਾਰਜ਼ ਸੰਭਾਲ ਲਿਆ ਹੈ।ਉਹਨਾਂ ਕਿਹਾ ਕਿ ਏ.ਡੀ.ਜੀ.ਪੀ ਸੰਜੀਵ ਕਾਲੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੇਲ `ਚ ਯਾਤਰਾ ਕਰਨ ਵਾਲੇ ਯਾਤਰੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਰੇਲਵੇ ਸਟੇਸ਼ਨ ਦੀ ਚੈਕਿੰਗ ਕਰਦੇ ਰਹਿਣਾ ਉਨਾਂ ਦੀ ਡਿਊਟੀ ਹੈ।ਉਨਾਂ ਨੇ ਆਪਣੀ ਹੱਦ ਅੰਦਰ ਆਉਣ ਵਾਲੀਆਂ ਪੁਲਿਸ ਚੌਕੀਆਂ ਦੇ ਇੰਚਾਰਜ਼ਾਂ ਨੂੰ ਸਖਤ ਹਦਾਇਤ ਜਾਰੀ ਕੀਤੀ ਕਿ ਉਹ ਆਪੋ ਆਪਣੇ ਰੇਲਵੇ ਸਟੇਸ਼ਨਾਂ ‘ਤੇ ਯਾਤਰੀਆਂ ਦੀ ਸੁਰੱਖਿਆ ਲਈ ਸ਼ਰਾਰਤੀ ਅਨਸਰਾਂ ਖ਼ਿਲਾਫ਼ ਹਰ ਤਰ੍ਹਾਂ ਦੀ ਚੌਕਸੀ ਵਰਤਣ।ਉਨਾਂ ਕਿਹਾ ਕਿ ਰੇਲਵੇ ਦੀ ਹੱਦ ਅੰਦਰ ਕਿਸੇ ਵੀ ਕਿਸਮ ਦੇ ਅਪਰਾਧ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ।

Check Also

ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …