Monday, December 23, 2024

ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੁੱਕੀ ਅਹੁੱਦੇ ਦੀ ਸਹੁੰ

ਓਮ ਪ੍ਰਕਾਸ਼ ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੇ ਅਹੁੱਦੇ ਦੀ ਸਹੁੰ ਚੁੱਕ ਲਈ ਹੈ।ਉਨਾਂ ਦੇ ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਨੇ ਵੀ ਉਪ ਮੁੱਖ ਮਤਰੀ ਵਜੋਂ ਸਹੁੰ ਚੁੱਕੀ।ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਰਾਜ ਭਵਨ ਵਿਖੇ ਇਹ ਸਹੁੰ ਚੁੱਕਾਈ ਗਈ।
                  ਇਸ ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਦੇ ਸਾਬਕਾ ਕੋਮੀ ਪ੍ਰਧਾਨ ਰਾਹੁਲ ਗਾਂਧੀ, ਪੰਜਾਬ ਕਾਂਗਰਸ ਇੰਚਾਰਜ਼ ਹਰੀਸ਼ ਰਾਵਤ, ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਵਿਧਾਨ ਸਭਾ ਹਲਕਾ ਚਮਕੌਰ ਸਹਿਬ ਤੋਂ ਤਿੰਨ ਵਾਰ ਲਗਾਤਾਰ ਵਿਧਾਇਕ ਬਣੇ ਚਰਨਜੀਤ ਸਿੰਘ ਚੰਨੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿੱਚ ਤਕਨੀਕੀ ਸਿਖਿਆ, ਉਦਯੋਗਿਕ ਸਿਖਲਾਈ ਅਤੇ ਰੋਜ਼ਗਾਰ ਜੈਨਰੇਸ਼ਨ ਕੈਬਨਿਟ ਮੰਤਰੀ ਸਨ।ਜਿੰਨਾਂ ਨੂੰ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਿਚੋਤਾਣ ਦੇ ਚੱਲਿਦਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫਾ ਦੇਣ ਉਪਰੰਤ ਕਾਂਗਰਸ ਹਾਈ ਕਮਾਨ ਵਲੋਂ ਮੁੱਖ ਮੰਤਰੀ ਪੰਜਾਬ ਬਣਾਇਆ ਗਿਆ ਸੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …