Thursday, October 15, 2026

ਦਿਵਿਯਾਂਗ ਵਿਅਕਤੀਆਂ ਨੂੰ ਯੂਨੀਕ ਆਈਡੀ ਜਾਰੀ ਕਰਨ ਲਈ ਕੈਂਪ 24 ਤੋਂ

ਕਪੂਰਥਲਾ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਦਿਵਿਯਾਂਗ ਵਿਅਕਤੀਆਂ ਨੂੰ ਯੂਨੀਕ

File Photo

ਆਈ ਕਾਰਡ ਜਾਰੀ ਕਰਨ ਲਈ ਸਿਹਤ ਵਿਭਾਗ ਕਪੂਰਥਲਾ ਵਲੋਂ ਮੈਡੀਕਲ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਸਿਵਲ ਸਰਜਨ ਕਪੂਰਥਲਾ ਡਾ. ਪਰਮਿੰਦਰ ਕੌਰ ਦੀ ਰਹਿਨੁਮਾਈ ਹੇਠ ਜਿਲੇ ਦੇ ਵੱਖ-ਵੱਖ ਬਲਾਕਾਂ ਵਿਚ ਲੱਗਣ ਵਾਲੇ ਇਨ੍ਹਾਂ ਕੈਂਪਾਂ ਲਈ ਮੈਡੀਕਲ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ।
                  ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ 24 ਸਤੰਬਰ ਨੂੰ ਕਮਿਊਨਿਟੀ ਹੈਲਥ ਸੈਂਟਰ ਟਿੱਬਾ, 28 ਸਤੰਬਰ ਨੂੰ ਕਮਿਊਨਿਟੀ ਹੈਲਥ ਸੈਂਟਰ ਕਾਲਾ ਸੰਘਿਆ, 4 ਅਕਤੂਬਰ ਨੂੰ ਮੁੱਢਲਾ ਸਿਹਤ ਕੇਂਦਰ ਢਿਲਵਾਂ, 8 ਅਕਤੂਬਰ ਨੂੰ ਕਮਿਊਨਿਟੀ ਹੈਲਥ ਸੈਂਟਰ ਬੇਗੋਵਾਲ ਅਤੇ 11 ਅਕਤੂਬਰ ਨੂੰ ਕਮਿਊਨਿਟੀ ਹੈਲਥ ਸੈਂਟਰ ਪਾਂਸ਼ਟਾ ਵਿਖੇ ਇਨ੍ਹਾਂ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਕੈਂਪਾਂ ਦਾ ਲਾਭ ਉਠਾਇਆ ਜਾਏ।
                 ਸਹਾਇਕ ਸਿਵਲ ਸਰਜਨ ਕਮ ਪ੍ਰੋਗਰਾਮ ਅਫਸਰ ਯੂ.ਡੀ.ਆਈ.ਡੀ ਪ੍ਰੋਜੈਕਟ ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਕੈਂਪਾਂ ਦੀ ਜਾਗਰੂਕਤਾ ਸੰਬੰਧੀ ਸੰਬੰਧਤ ਸੀਨੀਅਰ ਮੈਡੀਕਲ ਅਫਸਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਮਿਲ ਸਕੇ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …