ਕਪੂਰਥਲਾ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਦੀਪਤੀ ਉੱਪਲ ਵਲੋਂ ਦੋ ਪਹੀਆ ਵਾਹਨਾਂ ਰਾਹੀਂ ਅਤੇ
ਵਿਸ਼ੇਸ਼ ਕਰਕੇ ਬੁਲੇਟ ਮੋਟਰ ਸਾਈਕਲ ’ਤੇ ਵੱਡੇ ਸਾਇਲੈਂਸਰ ਤੇ ਹਾਰਨ ਲਗਾ ਕੇ ਪਟਾਕੇ ਪਾਉਣ ’ਤੇ ਪਾਬੰਦੀ ਲਾਈ ਗਈ ਹੈ।ਉਨ੍ਹਾਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹੇ ਦੀ ਹਦੂਦ ਅੰਦਰ ਜਾਰੀ ਇਹ ਹੁਕਮ 18 ਨਵੰਬਰ ਤੱਕ ਲਾਗੂ ਰਹਿਣਗੇ।
ਇਸ ਤੋਂ ਇਲਾਵਾ ਕਪੂਰਥਲਾ ਅਤੇ ਵਿਸ਼ੇਸ਼ ਕਰਕੇ ਫਗਵਾੜਾ ਵਿਖੇ ਪੇਇੰਗ ਗੈਸਟ ਰੱਖਣ ਸਬੰਧੀ ਜਾਰੀ ਹੁਕਮਾਂ ਅਨੁਸਾਰ ਪੀ.ਜੀ ਮਾਲਕਾਂ ਨੂੰ ਸੀ.ਸੀ.ਟੀ.ਵੀ ਕੈਮਰੇ ਲਾਉਣ ਤੇ ਚਾਲੂ ਰੱਖਣ ਦੇ ਹੁਕਮ ਦਿੱਤੇ ਗਏ ਹਨ ।ਪੀ.ਜੀ ਵਿਚ ਰਹਿਣ ਵਾਲੇ ਦਾ ਵੇਰਵਾ ਆਪਣੇ ਨਜਦੀਕੀ ਥਾਣੇ ਵਿਚ ਦਰਜ਼ ਕਰਵਾਉਣਾ ਹੋਵੇਗਾ।ਜਿਸ ਵਿਚ ਨਾਮ, ਪਤਾ, ਮੋਬਾਇਲ ਨੰਬਰ, ਪੜ੍ਹਨ ਵਾਲੇ ਸਥਾਨ, ਪੱਕਾ ਰਿਹਾਇਸ਼ੀ ਪਤਾ, ਅਧਾਰ ਕਾਰਡ ਜਾਂ ਕੋਈ ਹੋਰ ਫੋਟੋ ਸ਼ਨਾਖਤੀ ਕਾਰਡ ਦੀ ਕਾਪੀ ਵੀ ਜਮ੍ਹਾਂ ਕਰਵਾਉਣੀ ਹੋਵੇਗੀ।ਇਹ ਹੁਕਮ 19 ਨਵੰਬਰ 2021 ਤੱਕ ਲਾਗੂ ਰਹਿਣਗੇ।
ਇਸ ਤੋਂ ਇਲਾਵਾ ਪਤੰਗ-ਗੁੱਡੀਆਂ ਉਡਾਉਣ ਲਈ ਸਿੰਥੈਟਿਕ, ਨਾਈਲਨ ਦੀ ਬਣੀ ਚਾਇਨਾ ਡੋਰ ਅਤੇ ਸਿੰਥੈਟਿਕ ਮਾਂਜਾ ਲੱਗੀ ਡੋਰ ਨੂੰ ਵੇਚਣ, ਖਰੀਦਣ ਤੇ ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਪਾਬੰਦੀ ਲਾਈ ਗਈ ਹੈ।ਇਹ ਹੁਕਮ 24 ਨਵੰਬਰ ਤੱਕ ਲਾਗੂ ਰਹਿਣਗੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media