ਨਵਾਂਸ਼ਹਿਰ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵਲੋਂ
ਕਾਂਗਰਸ ਹਾਈ ਕਮਾਨ ਦੁਆਰਾ ਇਕ ਉਚ ਸਿੱਖਿਆ ਪ੍ਰਾਪਤ, ਤਜਰਬੇਕਾਰ ਅਤੇ ਸਰਬ ਪ੍ਰਵਾਨਿਤ ਦਲਿਤ ਆਗੂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੇ ਇਤਹਾਸਿਕ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ।ਚੇਅਰਮੈਨ ਇੰਜ: ਸੂਦ ਨੇ ਬਿਆਨ ਜਾਰੀ ਕਰਦੇ ਕਿਹਾ ਕਿ ਪੰਜਾਬ ਵਿਚ ਦੂਜੀਆਂ ਰਾਜਨੀਤਕ ਪਾਰਟੀਆਂ ਜਿਵੇਂ ਕਿ ਆਮ ਆਦਮੀ ਪਾਰਟੀ ਵਲੋਂ ਅਤੇ ਸ੍ਰੋਮਣੀ ਅਕਾਲੀ ਦਲ ਵਲੋਂ ਕੇਵਲ ਦਿਖਾਵੇ ਦੀ ਰਾਜਨੀਤੀ ਕਰਦੇ ਹੋਏ ਦਲਿਤ ਚਿਹਰੇ ਨੂੰ ਉਪ ਮੁੱਖ ਮੰਤਰੀ ਬਣਾਉਣ ਦੀ ਗੱਲ ਕੀਤੀ ਜਾਂਦੀ ਹੈ।ਜਦਕਿ ਸੱਚ ਇਹ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਿਚ ਆਪਣੀ ਸਰਕਾਰ ਵਿਚ ਕਿਸੇ ਵੀ ਦਲਿਤ ਆਗੂ ਨੂੰ ਹੁਣ ਤੱਕ ਉਪ ਮੁੱਖ ਮੰਤਰੀ ਤੱਕ ਨਹੀਂ ਬਣਾਇਆ ਗਿਆ।ਇਸੇ ਤਰਾਂ ਅਕਾਲੀ ਦਲ ਵਲੋਂ ਵੀ ਕੇਵਲ ਫੋਕੇ ਬਿਆਨ ਦੇ ਕੇ ਹੀ ਅਨੁਸੂਚਿਤ ਜਾਤੀਆਂ ਨੂੰ ਵਰਗਲਾਉਣ ਦੀ ਰਾਜਨੀਤੀ ਕੀਤੀ ਜਾਂਦੀ ਹੈ।ਅਕਾਲੀ ਦਲ ਵਲੋਂ ਹਮੇਸ਼ਾਂ ਆਪਣੇ ਪਰਿਵਾਰ ਦੀ ਪੁਸ਼ਤਪਨਾਹੀ ਕੀਤੀ ਜਾਂਦੀ ਰਹੀ ਹੈ।ਇਹ ਕੇਵਲ ਕਾਂਗਰਸ ਪਾਰਟੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਪ੍ਰਤੱਖ ਸਬੂਤ ਦਿੱਤਾ ਹੈ ਕਿ ਸਿਰਫ ਕਾਂਗਰਸ ਪਾਰਟੀ ਹੀ ਦਲਿਤ ਭਾਈਚਾਰੇ ਦੇ ਹਿੱਤਾਂ ਦਾ ਖਿਆਲ ਰੱਖਦੀ ਹੈ।
ਇੰਜ: ਸੂਦ ਨੇ ਚੰਨੀ ਨੂੰ ਮੁੱਖ ਮੰਤਰੀ ਬਣਨ ਤੇ ਮੁਬਾਰਕਬਾਦ ਦਿੰਦਿਆ ਆਸ ਪ੍ਰਗਟ ਕੀਤੀ ਕਿ ਉਹ ਉਸਾਰੂ ਫੈਸਲੇ ਲੈ ਕੇ ਪੰਜਾਬ ਨੂੰ ਤਰੱਕੀ ਦੀ ਲੀਹ ‘ਤੇ ਪਾਉਣਗੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media