Saturday, April 20, 2024

ਨਿੱਕੇ ਬੱਚਿਆਂ ਦੀ ਘਰੇਲੂ ਦੇਖਭਾਲ ਪ੍ਰੋਗਰਾਮ ਦਾ ਮੁੱਖ ਉਦੇਸ਼ ਬਾਲ ਮੌਤ ਦਰ ਘਟਾਉਣਾ – ਡਾ. ਗੀਤਾਂਜਲੀ ਸਿੰਘ

ਆਸ਼ਾ ਵਰਕਰਾਂ ਵਲੋਂ ਘਰਾਂ ਦੇ 5 ਵਾਧੂ ਦੌਰੇ ਕਰਨ ਸਬੰਧੀ ਦੂਜੇ ਬੈਚ ਦੀ ਟ੍ਰੇਨਿੰਗ ਸ਼ੁਰੂ

ਨਵਾਂਸ਼ਹਿਰ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਪ੍ਰਾਇਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਵਿਖੇ ਨਿੱਕੇ ਬੱਚਿਆਂ ਦੀ ਘਰੇਲੂ ਦੇਖਭਾਲ ਪ੍ਰੋਗਰਾਮ ਅਧੀਨ ਆਸ਼ਾ ਵਰਕਰਾਂ ਵਲੋਂ ਘਰਾਂ ਦੇ 5 ਵਾਧੂ ਦੌਰੇ ਕਰਨ ਸਬੰਧੀ ਦੂਜੇ ਬੈਚ ਦੀ ਪੰਜ਼ ਦਿਨਾ ਟ੍ਰੇਨਿੰਗ ਸ਼ੁਰੂ ਕਰ ਦਿੱਤੀ ਗਈ ਹੈ।ਜਿਸ ਵਿੱਚ ਬਲਾਕ ਦੀਆਂ ਆਸ਼ਾ ਫੈਸਿਲੀਟੇਟਰਜ਼ ਅਤੇ ਆਸ਼ਾ ਵਰਕਰਾਂ ਨੇ ਭਾਗ ਲਿਆ।
                   ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਆਸ਼ਾ ਫੈਸੀਲੀਟੇਟਰਜ਼ ਅਤੇ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਦਿੰਦੇ ਹੋਏ ਕਿਹਾ ਕਿ ਇਸ ਨਾਲ ਆਸ਼ਾ ਵਰਕਰਾਂ ਦੇ ਮੌਜ਼ੂਦਾ ਗਿਆਨ ਅਤੇ ਬੱਚਿਆਂ ਦੇ ਮੁੱਢਲੇ ਵਿਕਾਸ ਲਈ ਨਵੀਆਂ ਕੁਸ਼ਲਤਾਵਾਂ ਵਿਕਸਤ ਕਰਨ ਵਿਚ ਸਹਾਇਤਾ ਕਰੇਗੀ।
               ਪ੍ਰੋਗਰਾਮ ਦਾ ਮੁੱਖ ਉਦੇਸ਼ ਬੱਚਿਆਂ ਦੀਆਂ ਮੌਤਾਂ ਅਤੇ ਬਿਮਾਰੀਆਂ ਨੂੰ ਘਟਾਉਣਾ, ਨਿੱਕੇ ਬੱਚਿਆਂ ਦੀ ਪੋਸ਼ਣ ਸਥਿਤੀ ਨੂੰ ਸੁਧਾਰਨਾ ਅਤੇ ਨਿੱਕੇ ਬੱਚਿਆਂ ਵਿੱਚ ਵਾਜ਼ਬ ਵਾਧੇ ਨੂੰ ਅਤੇ ਆਰੰਭਕ ਬਾਲ ਵਿਕਾਸ ਨੂੰ ਯਕੀਨੀ ਬਣਾਉਣਾ ਹੈ।ਆਸ਼ਾ ਵਰਕਰਾਂ ਜਨਮ ਸਮੇਂ ਘੱਟ ਭਾਰ ਵਾਲੇ ਬੱਚਿਆਂ, ਬਿਮਾਰ ਬੱਚਿਆਂ, ਕੁਪੋਸ਼ਣ ਦਾ ਸ਼ਿਕਾਰ ਬੱਚਿਆਂ, ਨਵਜੰਮੇ ਬੱਚਿਆਂ ਦੀ ਦੇਖਭਾਲ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਨਗੀਆਂ।
           ਡਾ. ਸੋਨੀਆ ਨੇ ਦੱਸਿਆ ਕਿ ਬੱਚਿਆਂ ਦੀ ਘਰੇਲੂ ਦੇਖਭਾਲ (ਐਚ.ਬੀ.ਵਾਈ.ਸੀ) ਦੀ ਪਹਿਲਕਦਮੀ ਦੇ ਹਿੱਸੇ ਵਜੋਂ ਆਸ਼ਾ ਵਰਕਰਾਂ ਵੱਲੋਂ ਪਹਿਲਾਂ ਹੀ 42ਵੇਂ ਦਿਨ ਤੱਕ ਨਵਜ਼ੰਮੇ ਬੱਚੇ ਦੀ ਘਰੇਲੂ ਦੇਖਭਾਲ ਦੀਆਂ 6 ਜਾਂ 7 ਘਰ ਫੇਰੀਆਂ ਕੀਤੀਆਂ ਜਾ ਰਹੀਆਂ ਹਨ।ਹੁਣ ਆਸ਼ਾ ਵਰਕਰਾਂ ਪੰਜ ਵਾਰ ਹੋਰ ਘਰ ਦੇ ਦੌਰੇ ਕਰਨਗੀਆਂ।ਬੱਚਿਆਂ ਦੀ ਦੇਖਭਾਲ ਲਈ ਘਰ 3 ਮਹੀਨੇ, 6 ਮਹੀਨੇ, 9 ਮਹੀਨੇ, 12 ਮਹੀਨੇ ਅਤੇ 15 ਮਹੀਨੇ ‘ਤੇ ਘਰਾਂ ਦਾ ਦੌਰਾ ਕਰਨਗੀਆਂ।
               ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਨੇ ਕਿਹਾ ਕਿ ਆਸ਼ਾ ਵਰਕਰਾਂ ਘਰ ਦੇ ਦੌਰਿਆਂ ਨਾਲ ਬੱਚਿਆਂ ਦੀਆਂ ਸਮੱਸਿਆਵਾਂ ਦੀ ਜਲਦੀ ਸ਼ਨਾਖਤ ਕਰਨਗੀਆਂ ਅਤੇ ਪਰਿਵਾਰਾਂ ਦੀ ਮੁਨਾਸਿਬ ਕਾਰਵਾਈ ਕਰਨ ਵਿਚ ਮਦਦ ਕਰਨਗੀਆਂ।ਵਾਧੂ ਦੇਖਭਾਲ ਫੇਰੀਆਂ ਨਾਲ ਆਸ਼ਾ ਵਰਕਰਾਂ ਪਹਿਲੇ ਛੇ ਮਹੀਨਿਆਂ ਲਈ ਕੇਵਲ ਮਾਂ ਦਾ ਦੁੱਧ ਪਿਲਾਉਣ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਛੇ ਮਹੀਨੇ ਦੇ ਅਤੇ ਹੋਰ ਵੱਡੇ ਹੋ ਜਾਣ ’ਤੇ ਬੱਚਿਆਂ ਲਈ ਵਕਤ ਸਿਰ, ਚੋਖੇ ਅਤੇ ਪੌਸ਼ਟਿਕ ਭੋਜਨ ਖਵਾਉਣ ਲਈ ਪਰਿਵਾਰਕ ਮੈਂਬਰਾਂ ਨੂੰ ਪ੍ਰੇਰਿਤ ਕਰੇਗੀ।
                 ਇਸ ਮੌੌਕੇ ਮੈਡੀਕਲ ਅਫਸਰ ਗੁਰਪ੍ਰੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …