ਕਿਸਮਤ ਫ਼ਿਲਮ ਨੂੰ ਮਿਲੀ ਰਿਕਾਰਡ ਤੋੜ ਸਫ਼ਲਤਾ ਤੋਂ ਬਾਅਦ ਦਰਸ਼ਕਾਂ ਦੀਆਂ ਨਜ਼ਰਾਂ ‘ਕਿਸਮਤ 2’ ‘ਤੇ ਟਿਕੀਆਂ ਹੋਈਆਂ ਹਨ।ਜੋ ਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਅਧੂਰੀ ਪਿਆਰ ਕਹਾਣੀ ਨੂੰ ਨਵੇਂ ਰੂਪ ਨਾਲ ਪਰਦੇ ‘ਤੇ ਰੂਪਮਾਨ ਕਰੇਗੀ।ਪਿਆਰ ਮੁਹੱਬਤ ਦੀ ਇਸ ਨਿਵੇਕਲੀ ਕਹਾਣੀ ਨੂੰ ਲੇਖਕ-ਨਿਰਦੇਸ਼ਕ ਜਗਦੀਪ ਸਿੱਧੂ ਨੇ ਬਹੁਤ ਹੀ ਖੂਬਸੂਰਤੀ ਨਾਲ ਪਰਦੇ ‘ਤੇ ੳਤਾਰਿਆ ਹੈ।‘ਸ਼੍ਰੀ ਨਰੋਤਮ ਜੀ ਸਟੂਡੀਓਜ਼’ ਦੇ ਬੈਨਰ ਹੇਠ ਨਿਰਮਾਤਾ ਜੋੜੀ ਅੰਕਿਤ ਵਿਜ਼ਨ ਤੇ ਨਵਦੀਪ ਨਰੂਲਾ ਦੀ ਇਸ ਫ਼ਿਲਮ ਨੂੰ ‘ਜੀ ਸਟੂਡੀਓਜ਼’ ਵਲੋਂ ਪੇਸ਼ ਕੀਤਾ ਗਿਆ ਹੈ।
2018 ‘ਚ ਰਲੀਜ਼ ਹੋਈ ਪਹਿਲੀ ਫ਼ਿਲਮ ‘ਕਿਸਮਤ’ ਨੇ ਵਿਆਹ ਕਲਚਰ ਤੇ ਕਾਮੇਡੀ ਸਿਨਮੇ ਤੋਂ ਅੱਕੇ ਦਰਸ਼ਕਾਂ ਨੂੰ ਰੁਮਾਂਟਿਕਤਾ ਭਰੇ ਸੰਗੀਤਕ ਸਿਨਮੇ ਨਾਲ ਜੋੜਿਆ।ਅਚਾਨਕ ਆਈ ਇਸ ਫ਼ਿਲਮ ਦੀ ਕਹਾਣੀ ਅਤੇ ਗੀਤ-ਸੰਗੀਤ ਨੇ ਦਰਸ਼ਕਾਂ ਦਾ ਭਰਪੂਰ ਮਨੋਰੰਜ਼ਨ ਕੀਤਾ।ਪਹਿਲੀ ਫ਼ਿਲਮ ਦੀ ਸਫ਼ਲਤਾ ਤੋਂ ਬਾਅਦ ਦਰਸ਼ਕਾਂ ਦੇ ਦਿਲਾਂ ਵਿੱਚ ‘ਕਿਸਮਤ 2’ ਦੀ ਕਲਪਨਾ ਸ਼ੁਰੂ ਹੋਣੀ ਲਾਜ਼ਮੀ ਸੀ, ਜਿਸ ਨੂੰ ਪੂਰਾ ਕਰਨ ਲਈ ਫ਼ਿਲਮ ਦੀ ਪੂਰੀ ਟੀਮ ਵਲੋਂ ਮੇਹਨਤ ਕੀਤੀ ਗਈ।ਗੀਤਕਾਰ ਜਾਨੀ ਦੇ ਲਿਖੇ ਗੀਤਾਂ ਨੂੰ ਬੀ ਪਰਾਕ ਨੇ ਸੰਗੀਤਬੱਧ ਕੀਤਾ ਹੈ।ਫ਼ਿਲਮ ਦਾ ਸਕਰੀਨ ਪਲੇਅ ਤੇ ਕਹਾਣੀ ਨੂੰ ਜਬਰਦਜ਼ਤ ਡਾਇਲਾਗਾਂ ਨਾਲ ਸ਼ਿੰਗਾਰਿਆ ਗਿਆ ਹੈ, ਜੋ ਹੁਣ 23 ਸਤੰਬਰ ਤੋਂ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ।
ਪਹਿਲੀ ਫ਼ਿਲਮ ਵਾਂਗ ਇਸ ਵਿੱਚ ਵੀ ‘ਐਮੀ ਵਿਰਕ ਤੇ ਸਰਗੁਣ ਮਹਿਤਾ’ ਦੀ ਜੋੜੀ ਦਰਸ਼ਕਾਂ ਨੂੰ ਜਰੂਰ ਪ੍ਰਭਾਵਿਤ ਕਰੇਗੀ।ਫ਼ਿਲਮ ਦਾ ਸੰਗੀਤ ਵੀ ਬਹੁਤ ਕਮਾਲ ਦਾ ਹੋਵੇਗਾ।ਅੰਕਿਤ ਵਿਜ਼ਨ ਤੇ ਨਵਦੀਪ ਨਰੂਲਾ ਦੇ ਮੁਤਾਬਕ ਉਨਾਂ ਨੂੰ ਪੂਰੀ ਊਮੀਦ ਹੈ ਕਿ ਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਰੁਮਾਂਟਿਕ ਜੋੜੀ ਵਾਲੀ ‘ਕਿਸਮਤ 2’ ਪਹਿਲੀ ਫ਼ਿਲਮ ਵਾਂਗ ਇਕ ਨਵਾਂ ਇਤਿਹਾਸ ਰਚੇਗੀ।ਇਸ ਫ਼ਿਲਮ ਦਾ ਲੇਖਕ-ਨਿਰਦੇਸ਼ਕ ਜਗਦੀਪ ਸਿੱਧੂ ਹੈ।ਫ਼ਿਲਮ ‘ਚ ਐਮੀ ਵਿਰਕ, ਸਰਗੁਣ ਮਹਿਤਾ, ਤਾਨੀਆ, ਹਰਦੀਪ ਗਿੱਲ, ਸਤਵੰਤ ਕੌਰ, ਅੰਮ੍ਰਿਤ ਅੰਬੇ, ਬਲਵਿੰਦਰ ਬੁਲਟ ਆਦਿ ਕਲਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ। ਗੀਤ ਜਾਨੀ ਨੇ ਲਿਖੇ ਹਨ।21092021
ਹਰਜਿੰਦਰ ਸਿੰਘ ਜਵੰਦਾ
ਮੋ- 94638 28000