Tuesday, November 24, 2026

ਡਿਪਟੀ ਕਮਿਸ਼ਨਰ ਵਲੋਂ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਫਤਰੀ ਸਮੇਂ ਹਾਜ਼ਰ ਰਹਿਣ ਦੀ ਹਦਾਇਤ

ਅੰਮ੍ਰਿਤਸਰ 21 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਸਾਰੇ ਸਰਕਾਰੀ ਅਧਿਕਾਰੀਆਂ ਨੂੰ ਸਮੇਂ ਸਿਰ ਦਫਤਰ ਪਹੁੰਚ ਕੇ ਲੋਕ ਮਸਲਿਆਂ ਦੀ ਹੱਲ ਲਈ ਸੁਹਰਿਦ ਯਤਨ ਕਰਨ ਦੇ ਦਿੱਤੇ ਗਏ ਨਿਰਦੇਸ਼ ਤਹਿਤ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਦਫਤਰੀ ਸਮਾਂ ਸਵੇਰੇ 9 ਤੋਂ 5 ਵਜੇ ਤੱਕ ਹੈ।ਇਸ ਦਰਮਿਆਨ ਉਹ ਦਫਤਰਾਂ ਵਿਚ ਆਪਣੀ ਹਾਜ਼ਰੀ ਯਕੀਨੀ ਬਨਾਉਣ।ਉਨਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਨੇ ਛੁੱਟੀ ਲੈਣੀ ਹੈ ਤਾਂ ਇਸ ਬਾਬਤ ਪਹਿਲਾਂ ਸੂਚਿਤ ਕੀਤਾ ਜਾਵੇ।
                    ਉਨਾਂ ਸਪੱਸ਼ਟ ਸਬਦਾਂ ਵਿਚ ਕਿਹਾ ਕਿ ਲੋਕਾਂ ਦੀ ਖੱਜ਼ਲ-ਖੁਆਰੀ ਦਫਤਰਾਂ ਵਿਚ ਨਾ ਹੋਵੇ, ਇਸ ਲਈ ਜਰੂਰੀ ਹੈ ਕਿ ਸਮੇਂ ਸਿਰ ਦਫਤਰ ਪਹੁੰਚ ਕੇ ਆਪਣੇ ਕੰਮ ਨਿਪਟਾਏ ਜਾਣ।ਉਨਾਂ ਕਿਹਾ ਕਿ ਭਵਿੱਖ ਵਿੱਚ ਦਫਤਰਾਂ ਦੀ ਅਚਨਚੇਤੀ ਚੈਕਿੰਗ ਕੀਤੀ ਜਾਵੇਗੀ ਅਤੇ ਜੋ ਵੀ ਅਧਿਕਾਰੀ ਅੱਜ ਤੋਂ ਬਾਅਦ ਦੇਰ ਨਾਲ ਦਫਤਰ ਆਉਂਦੇ ਜਾਂ ਬਿਨਾਂ ਦੱਸੇ ਗੈਰ ਹਾਜ਼ਰ ਮਿਲੇ, ਉਨਾਂ ਵਿਰੁੱਧ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਉਨਾਂ ਦੱਸਿਆ ਕਿ ਇਸ ਵਿਸ਼ੇਸ਼ ਚੈਕਿੰਗ ਲਈ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਅਤੇ ਉਨਾਂ ਨੂੰ ਇਸ ਬਾਬਤ ਹਦਾਇਤਾਂ ਵੀ ਕਰ ਦਿੱਤੀਆਂ ਗਈਆਂ ਹਨ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …