ਸਮਰਾਲਾ, 21 ਸਤੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਨੀਲੋਂ ਪੁੱਲ ਨੇੜੇ ਹਿਰਨ ਪਾਰਕ ਨੀਲੋਂ ਵਿਖੇ ਧੰਨ ਧੰਨ ਜ਼ਿੰਦਾ ਪੀਰ ਖਵਾਜਾ ਖਿੱਜ਼ਰ ਵਲੀ ਜੀ (ਝੂਲੇ
ਲਾਲ ਜੀ) ਦੀ ਯਾਦ ਵਿੱਚ 22ਵਾਂ ਸਲਾਨਾ ਭੰਡਾਰਾ ਅਤੇ ਧਾਰਮਿਕ ਸਮਾਗਮ ਜੋ 23 ਸਤੰਬਰ ਦਿਨ ਵੀਰਵਾਰ ਨੂੰ ਮਨਾਇਆ ਜਾ ਰਿਹਾ ਹੈ, ਉਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਵੱਖ-ਵੱਖ ਜਥੇਬੰਦੀਆਂ ਜਿਨ੍ਹਾਂ ਵਿੱਚ ਬੀ.ਕੇ.ਯੂ ਰਾਜੇਵਾਲ, ਬੀ.ਕੇ.ਯੂ ਸਿੱਧੂਪੁਰ ਅਤੇ ਜ਼ਮਹੂਰੀ ਕਿਸਾਨ ਸਭਾ ਦੇ ਆਗੂ ਵਿਸ਼ੇਸ਼ ਤੌਰ ‘ਤੇ ਪੁੱਜ ਰਹੇ ਹਨ।
ਮਨਜੋਤ ਸਿੰਘ ਗਰੇਵਾਲ ਪ੍ਰਧਾਨ ਜਮਹੂਰੀ ਕਿਸਾਨ ਸਭਾ ਲੁਧਿਆਣਾ (ਦਿਹਾਤੀ) ਨੇ ਦੱਸਿਆ ਕਿ ਇਸ ਵਾਰ ਦਾ ਜੋੜ ਮੇਲਾ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਹੋਵੇਗਾ।ਸਵੇਰੇ 10 ਵਜੇ ਤੋਂ ਦੇਰ ਰਾਤ ਤੱਕ ਪੰਜਾਬ ਦੇ ਮਸ਼ਹੂਰ ਗਾਇਕ ਜਿਨ੍ਹਾਂ ਵਿੱਚ ਜਨਾਬ ਸਾਜਨ ਅਲੀ ਕਵਾਲ ਐਂਡ ਪਾਰਟੀ ਮਲੇਰ ਕੋਟਲੇ ਵਾਲੇ, ਭੁਪਿੰਦਰ ਬੱਬਲ, ਸੋਹਣ ਸਿਕੰਦਰ, ਗੁਰਕੀਰਤ ਕੌਰ ਰਾਏ ਜੇਤੂ ਅਵਾਜ਼ ਪੰਜਾਬ ਦੀ, ਮੁਸਕਾਨ ਚੋਪੜਾ ਤੋਂ ਇਲਾਵਾ ਪੰਜਾਬ ਦੇ ਪ੍ਰਸਿੱਧ ਗਾਇਕ ਆਪਣੇ ਫਨ ਦਾ ਮੁਜ਼ਾਹਰਾ ਕਰਨਗੇ।ਇਸ ਧਾਰਮਿਕ ਪ੍ਰੋਗਰਾਮ ਵਿੱਚ ਜਮਹੂਰੀ ਕਿਸਾਨ ਸਭਾ ਦੇ ਕੁਲਵੰਤ ਸਿੰਘ ਸੰਧੂ ਜਨਰਲ ਸਕੱਤਰ ਪੰਜਾਬ ਵਿਸ਼ੇਸ਼ ਤੌਰ ‘ਤੇ ਪੁੱਜ ਰਹੇ ਹਨ ਅਤੇ ਉਪਰੋਕਤ ਤੋਂ ਇਲਾਵਾ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਿਰਕਤ ਕਰਨਗੇ।
ਇਸ ਮੌਕੇ ਬਾਬਾ ਜੀ ਦਾ ਲੰਗਰ ਅਤੁੱਟ ਵਰਤੇਗਾ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media