ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵਾਪਰੇ ਦੁੱਖਦਾਈ ਹਾਦਸੇ ਜਿਸ
ਵਿਚ ਇਕ ਸੇਵਾਦਾਰ ਦੀ ਮੌਤ ਗਈ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਦੱਸਣਯੋਗ ਹੈ ਕਿ ਲੰਗਰ ਘਰ ਵਿਖੇ ਆਟੇ ਵਾਲੀ ਮਸ਼ੀਨ ’ਤੇ ਸੇਵਾ ਨਿਭਾਅ ਰਹੇ ਸੇਵਾਦਾਰ ਭਾਈ ਬਲਰਾਜ ਸਿੰਘ ਦੀ ਮਸ਼ੀਨ ਵਿਚ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ।ਬੀਬੀ ਜਗੀਰ ਕੌਰ ਨੇ ਸੇਵਾਦਾਰ ਦੀ ਮੌਤ ਨੂੰ ਦੁੱਖਦਾਈ ਕਰਾਰ ਦਿੰਦਿਆਂ ਉਸ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।ਉਨ੍ਹਾਂ ਕਿਹਾ ਕਿ ਭਾਈ ਬਲਰਾਜ ਸਿੰਘ ਦਾ ਪਰਿਵਾਰ ਸ਼੍ਰੋਮਣੀ ਕਮੇਟੀ ਦਾ ਆਪਣਾ ਪਰਿਵਾਰ ਹੈ ਅਤੇ ਉਨ੍ਹਾਂ ਦੇ ਦੁੱਖ ਵਿਚ ਉਹ ਸ਼ਰੀਕ ਹਬ। ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਈ ਬਲਰਾਜ ਸਿੰਘ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media