ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦੇ ਆਦੇਸ਼ਾਂ ਨੂੰ ਨਾਦਰਸ਼ਾਹੀ ਫੈਸਲਾ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਗੁਰਦੁਆਰਾ ਸਾਹਿਬਾਨ ਮਨੁੱਖਤਾ ਦੇ ਅਧਿਆਤਮਕ ਕੇਂਦਰ ਹਨ ਅਤੇ ਇਥੋਂ ਮਾਨਵ ਭਲਾਈ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ।ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦੇ ਆਦੇਸ਼ ਦਿੱਲੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਪ੍ਰਗਾਉਣ ਵਾਲੇ ਹਨ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ।ਉਨ੍ਹਾਂ ਆਖਿਆ ਕਿ ਸਰਕਾਰ ਇਸ ਫੈਸਲੇ ਨੂੰ ਤੁਰੰਤ ਵਾਪਸ ਲਵੇ ਅਤੇ ਮੁਆਫ਼ੀ ਵੀ ਮੰਗੇ।ਉਨ੍ਹਾਂ ਕੇਜਰੀਵਾਲ ਨੂੰ ਯਾਦ ਕਰਵਾਇਆ ਕਿ ਇਹ ਉਹੀ ਗੁਰਦੁਆਰਾ ਸਾਹਿਬਾਨ ਹਨ, ਜੋ ਕੋਰੋਨਾ ਦੌਰਾਨ ਲੋਕਾਂ ਨੂੰ ਲੰਗਰ ਅਤੇ ਹੋਰ ਸੇਵਾਵਾਂ ਮੁਹੱਈਆ ਕਰਵਾਉਂਦੇ ਸਨ।ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਕੋਰੋਨਾ ਦੌਰਾਨ ਨਿਭਾਈਆਂ ਸੇਵਾਵਾਂ ਲਈ ਸ਼ਲਾਘਾ ਵੀ ਕੀਤੀ ਜਾ ਚੁੱਕੀ ਹੈ ਅਤੇ ਦੁੱਖ ਦੀ ਗੱਲ ਹੈ ਕਿ ਅੱਜ ਉਸੇ ਗੁਰੂ ਘਰ ਨੂੰ ਬੰਦ ਕਰਨ ਲਈ ਐਸ.ਡੀ.ਐਮ ਨੇ ਹੁਕਮ ਜਾਰੀ ਕਰ ਦਿੱਤੇ ਹਨ।ਬੀਬੀ ਜਗੀਰ ਕੌਰ ਨੇ ਆਖਿਆ ਕਿ ਕੋਰੋਨਾ ਦੇ ਬਹਾਨੇ ਹੇਠ ਸਿੱਖਾਂ ਨੂੰ ਦਬਾਉਣ ਦਾ ਯਤਨ ਕੀਤਾ ਗਿਆ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media