Sunday, March 23, 2025

ਉਘੇ ਕਾਰੋਬਾਰੀ ਜੰਗ ਬਹਾਦਰ ਸਿੰਘ ਨਮਿਤ ਅੰਤਿਮ ਅਰਦਾਸ 23 ਸਤੰਬਰ ਨੂੰ

ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਗੁਰੂ ਨਗਰੀ ਦੇ ਉਘੇ ਕਾਰੋਬਾਰੀ ਤੇ ਆਰਮੀ ਕੰਟਰੈਕਟਰ ਸਵ. ਜੰਗ ਬਹਾਦਰ ਸਿੰਘ ਜੋ 14 ਸਤੰਬਰ ਨੂੰ ਸਵਰਗ ਸਿਧਾਰ ਗਏ ਸਨ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਮਿਤੀ 23 ਸਤੰਬਰ ਦਿਨ ਵੀਰਵਾਰ ਨੂੰ ਆਯੋਜਿਤ ਕੀਤਾ ਜਾਵੇਗਾ।ਜੰਗ ਬਹਾਦਰ ਸਿੰਘ ਦੇ ਸਪੁੱਤਰ ਸਰਬਜੀਤ ਸਿੰਘ ਨੇ ਦੱਸਿਆ ਹੈ ਕਿ ਉਨਾਂ ਦੇ ਗ੍ਰਹਿ ਮੋਹਨ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਰਣਜੀਤ ਐਵਨਿਊ ਏ-ਬੀ ਬਲਾਕ ਅੰਮ੍ਰਿਤਸਰ ਵਿਖੇ ਸ਼ਰਧਾਂਜਲੀ ਸਮਾਗਮ ਹੋਵੇਗਾ।ਜਿਸ ਦੌਰਾਨ ਵੱਖ-ਵੱਖ ਧਾਰਮਿਕ, ਰਾਜਨੀਤਕ ਤੇ ਸਮਾਜਿਕ ਸ਼ਖਸ਼ੀਅਤਾਂ ਵਲੋਂ ਸਵ. ਜੰਗ ਬਹਾਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।

Check Also

ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਨੇ ਅਲੂਮਨੀ ਮੀਟ ਕਰਵਾਈ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਵੱਲੋਂ ਅਲੂਮਨੀ ਮੀਟ …