ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸਰੋਡ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਬੈਡਮਿੰਟਨ ਚੈਂਪੀਅਨਸ਼ਿਪ 2021-22 ਅੰਡਰ-13 ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ । ਇਹ ਚੈਂਪੀਅਨਸ਼ਿਪ 15 ਤੋਂ 19 ਸਤੰਬਰ 2021 ਤੱਕ ਮੋਹਾਲੀ ਵਿਖੇ ਆਯੋਜਿਤ ਕੀਤੀ ਗਈ।
ਅਖਿਲ ਅਰੋੜਾ (ਜਮਾਤ ਸੱਤਵੀਂ) ਨੇ ਡਬਲ ਵਿੱਚ ਚਾਂਦੀ ਦਾ ਤਮਗਾ ਅਤੇ ਸਿੰਗਲ ਵਿੰਚ ਕਾਂਸੇ ਦਾ ਤਮਗਾ ਜਿੱਤਿਆ। ਜਦਕਿ ਸਮਾਇਰਾ ਅਰੋੜਾ (ਜਮਾਤ ਸੱਤਵੀਂ) ਨੇ ਡਬਲ ਵਿੱਚ ਸੋਨੇ ਦਾ ਤਮਗਾ ਪ੍ਰਾਪਤ ਕੀਤਾ।
ਇਨ੍ਹਾਂ ਵਿਦਿਆਰਥੀਆਂ ਨੂੰ 17 ਤੋਂ 21 ਨਵੰਬਰ 2021 ਤੱਕ ਉੜੀਸਾ ਵਿੱਚ ਆਯੋਜਿਤ ਹੋਣ ਵਾਲੇ ਰਾਸ਼ਟਰੀ ਮੁਕਾਬਲੇ ਲਈ ਚੁਣਿਆ ਗਿਆ ਹੈ ।
ਪੰਜਾਬ ਜੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਉ੍ਹਨਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ।
ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਦੇ ਉਜੱਵਲ ਭਵਿੱਖ ਦੀ ਕਾਮਨਾ ਕੀਤੀ ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …