Monday, September 14, 2026

ਕੈਨੇਡਾ ਸੰਸਦੀ ਚੋਣਾਂ ’ਚ ਜਿੱਤਣ ਵਾਲੇ ਪੰਜਾਬੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿੱਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬੀ ਅਤੇ ਖ਼ਾਸਕਰ ਸਿੱਖ ਅੱਜ ਪੂਰੀ ਦੁਨੀਆਂ ਅੰਦਰ ਆਪਣੀ ਮਿਹਨਤ ਅਤੇ ਲਿਆਕਤ ਨਾਲ ਅੱਗੇ ਆ ਰਹੇ ਹਨ।ਕੈਨੇਡਾ ਵਿਚ ਵੀ ਪੰਜਾਬੀਆਂ ਨੇ ਆਪਣੀ ਹੋਂਦ ਪੁਖਤਾ ਰੂਪ ਵਿੱਚ ਦਰਜ਼ ਕਰਵਾਈ ਹੈ।ਇਸੇ ਤਹਿਤ ਹੀ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀ ਜਿੱਤੇ ਹਨ।ਉਨ੍ਹਾਂ ਜਸਟਿਨ ਟਰੂਡੋ ਨੂੰ ਵੱਡੀ ਧਿਰ ਵਜੋਂ ਮੁੜ ਉਭਰਨ ਲਈ ਵੀ ਮੁਬਾਰਕਬਾਦ ਦਿੱਤੀ।ਬੀਬੀ ਜਗੀਰ ਕੌਰ ਨੇ ਆਖਿਆ ਕਿ ਕੈਨੇਡਾ ਅੰਦਰ ਵੱਡੀ ਗਿਣਤੀ ਵਿਚ ਸਿੱਖ ਵੱਸਦੇ ਹਨ ਅਤੇ ਉਥੋਂ ਦੀ ਤਰੱਕੀ ਲਈ ਸਿੱਖਾਂ ਦੇ ਯੋਗਦਾਨ ਨੂੰ ਮਨਫ਼ੀ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਆਸ ਪ੍ਰਗਟਾਈ ਕਿ ਕੈਨੇਡਾ ਦੀ ਨਵੀਂ ਸਰਕਾਰ ਸਿੱਖਾਂ ਦੇ ਮਸਲਿਆਂ ਦੇ ਹੱਲ ਅਤੇ ਸਿੱਖ ਪਛਾਣ ਨੂੰ ਫੈਲਾਉਣ ਵਿਚ ਸੁਹਿਰਦ ਭੂਮਿਕਾ ਨਿਭਾਵੇਗੀ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …