ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ ਵਿਖੇ
ਯੁਵਾ ਪ੍ਰੋਗਰਾਮ ਬਾਰੇ ਜਿਲ੍ਹਾ ਸਲਾਹਕਾਰ ਕਮੇਟੀ ਦੀ ਇੱਕ ਮੀਟਿੰਗ ਦਾ ਆਯੋਜਨ ਕੀਤਾ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੁਆਰਾ ਨਾਮਜ਼ਦ ਮੈਂਬਰ ਦੁਆਰਾ ਕੀਤੀ ਗਈ।
ਮੀਟਿੰਗ ਦੇ ਆਰੰਭ ਵਿੱਚ ਜਿਲ੍ਹਾ ਯੂਥ ਅਫਸਰ ਆਕਾਂਕਸਾ ਮਹਾਵਰੀਆ ਨੇ ਨਹਿਰੂ ਯੁਵਾ ਕੇਂਦਰ ਸੰਸਥਾ ਅਤੇ ਇਸ ਦੀ ਕਾਰਜ਼ ਪ੍ਰਣਾਲੀ ਬਾਰੇ ਦੱਸਿਆ, ਜਿਸ ਤੋਂ ਬਾਅਦ ਇਸ ਸਾਲ ਦੀ ਕਾਰਜ਼ ਯੋਜਨਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਾਲ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦੁਆਰਾ ਚਲਾਏ ਜਾ ਰਹੇ ਪ੍ਰੋਗਰਾਮਾਂ ਲਈ 6 ਫੋਕਸ ਖੇਤਰ ਰੱਖੇ ਗਏ ਹਨ ਜੋ ਕਿ ਆਤਮ ਨਿਰਭਰ ਭਾਰਤ, ਕੋਵਿਡ -19, ਆਪਦਾ ਪ੍ਰਬੰਧਨ, ਯੁਵਾ ਪ੍ਰਤੀਨਿਧਤਾ ਰਾਹੀਂ ਫਿਟ ਇੰਡੀਆ ਮਿਸਨ, ਸਵੱਛ ਪਿੰਡ ਹਰਾ ਪਿੰਡ ਕੈਂਪਗੈਨ, ਜਲ ਜਾਗਰਣ ਮੁਹਿੰਮ ਹਨ।ਮੀਟਿੰਗ ਦੌਰਾਨ, ਉਸ ਨੇ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦੇ ਵੱਖ-ਵੱਖ ਪ੍ਰੋਗਰਾਮਾਂ ਅਤੇ ਸਾਲ ਵਿੱਚ ਹੁਣ ਤੱਕ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਨਾਲ ਹੀ ਇਸ ਸਾਲ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਲਈ ਵੱਖ-ਵੱਖ ਵਿਭਾਗਾਂ ਤੋਂ ਸਹਾਇਤਾ ਮੰਗੀ।
ਮੀਟਿੰਗ ਵਿੱਚ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਰੋਹਿਲ ਕੁਮਾਰ ਕੱਟਾ, ਰਾਸਟਰੀ ਯੂਥ ਵਲੰਟੀਅਰ ਅਮਨਪ੍ਰੀਤ ਕੌਰ, ਸਾਵਰ ਸਿੰਘ, ਗੁਰਪਾਲ ਸਿੰਘ, ਯੂਥ ਕਲੱਬ ਦੇ ਰੋਬਿਨਜੀਤ ਸਿੰਘ (ਪ੍ਰਧਾਨ) ਅਤੇ ਸਮਸ਼ੇਰ ਸਿੰਘ (ਸੈਕਟਰੀ) ਵੀ ਹਾਜਰ ਸਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media