ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਸ਼ਹੀਦ ਊਧਮ ਸਿੰਘ ਸਟੇਡੀਅਮ ਵਿਖੇ ਥਾਣਾ ਮੁੱਖੀ ਅਮਨਦੀਪ ਤਰਿਕਾ ਦੀ ਅਗਵਾਈ ਦੇ ਵਿੱਚ ਨਸ਼ਾ
ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।
ਥਾਣਾ ਮੁਖੀ ਅਮਨਦੀਪ ਤਰਿਕਾ ਨੇ ਦੱਸਿਆ ਕਿ ਪੁਲਿਸ ਵਲੋਂ ਲੋਕਾਂ ਨੂੰ ਨਸ਼ੇ ਦੇ ਹੋ ਰਹੇ ਮਾੜੇ ਪ੍ਰਭਾਵਾਂ ਅਤੇ ਇਸ ਨਾਲ ਕਿਵੇਂ ਜ਼ਿੰਦਗੀਆਂ ਖ਼ਤਮ ਹੋ ਰਹੀਆਂ ਹਨ।ਉਨ੍ਹਾਂ ਨੇ ਕਿਹਾ ਕਿ ਇਸ ਲੜਾਈ ਦੇ ਵਿੱਚ ਸਾਿਰਿਆਂ ਨੂੰ ਮਿਲ ਕੇ ਚੱਲਣਾ ਪਵੇਗਾ ਤਾਂ ਹੀ ਇਹ ਨਸ਼ਾ ਖਤਮ ਹੋ ਸਕੇਗਾ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਨਸ਼ੇ ਦੇ ਕਾਰੋਬਾਰ ਕਰਨ ਵਾਲਿਆਂ ਦਾ ਪਤਾ ਚਲਦਾ ਤਾਂ ਉਨ੍ਹਾਂ ਨੂੰ ਤੁਰੰਤ ਪੁਲੀਸ ਨੂੰ ਸੂਚਨਾ ਦੇਣੀ ਚਾਹੀਦੀ ਹੈ।ਪੁਲੀਸ ਵਲੋਂ ਇਨ੍ਹਾਂ ਨਸ਼ਾ ਵਪਾਰੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media