ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ
ਅੱਜ ਖੇਤੀਬਾਡ਼ੀ ਅਫਸਰ ਹਰਬੰਸ ਸਿੰਘ ਦੀ ਯੋਗ ਅਗਵਾਈ ਹੇਠ ਕਸਬਾ ਲੌਂਗੋਵਾਲ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਫ਼ਸਲੀ ਵਿਭਿੰਨਤਾ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਖੇਤੀਬਾੜੀ ਵਿਕਾਸ ਅਫ਼ਸਰ ਸੰਗਰੂਰ ਧਵਿੰਦਰਜੀਤ ਸਿੰਘ ਨੇ ਕਿਸਾਨਾਂ ਨਾਲ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਦੇ ਵੱਖ-ਵੱਖ ਤਰੀਕੇ ਤੋਂ ਇਲਾਵਾ ਆਉਣ ਵਾਲੇ ਸੀਜ਼ਨ ਹਾੜ੍ਹੀ ਦੀ ਮੁੱਖ ਫਸਲ ਕਣਕ ਨੂੰ ਬੀਜ਼ਣ ਸਬੰਧੀ ਵੱਖ-ਵੱਖ ਸੰਦਾਂ ਜਿਨ੍ਹਾਂ ਵਿਚ ਹੈਪੀਸੀਡਰ, ਸੁਪਰਸੀਡਰ, ਮਲਚਰ ਅਤੇ ਜ਼ੀਰੋ ਡਰਿੱਲ ਆਦਿ ਬਾਰੇ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਨਾਉਣ ਸਬੰਧੀ ਵੀ ਸੁਨੇਹਾ ਦਿੱਤਾ।ਉਨ੍ਹਾਂ ਨੇ ਕਿਸਾਨਾਂ ਨੂੰ ਸਰ੍ਹੋਂ ਦੀਆਂ ਵਧੇਰੇ ਝਾੜ ਦੇਣ ਵਾਲੀਆਂ ਕਿਸਮਾਂ ਤੋਂ ਇਲਾਵਾ ਛੋਲਿਆਂ ਦੀ ਫਸਲ ਬਾਰੇ ਵੀ ਦੱਸਿਆ।ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਮਿੱਟੀ ਅਤੇ ਪਾਣੀ ਦੀ ਪਰਖ ਕਰਵਾ ਕੇ ਹੀ ਯੂਰੀਆ, ਡੀ.ਏ.ਪੀ ਖਾਦ ਤੋਂ ਇਲਾਵਾ ਹੋਰ ਕੀਟਨਾਸ਼ਕ ਦਵਾਈਆਂ ਦੀ ਜ਼ਰੂਰਤ ਅਨੁਸਾਰ ਹੀ ਵਰਤੋਂ ਕਰਨ ਇਸ ਨਾਲ ਉਹ ਬੇਲੋੜੇ ਖਰਚਿਆਂ ਤੋਂ ਬਚ ਸਕਦੇ ਹਨ।ਅੰਤ ਵਿੱਚ ਉਨ੍ਹਾਂ ਕਿਸਾਨਾਂ ਨੂੰ ਭਾਰਤ ਅਤੇ ਪੰਜਾਬ ਸਰਕਾਰ ਵਲੋਂ ਦਿੱਤੇ ਜਾਂਦੇ ਸਬਸਿਡੀ ਸੰਦਾਂ ਤੇ ਸਕੀਮਾਂ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ।
ਕੈਂਪ ਵਿੱਚ ਰਾਜਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਰਮਨਦੀਪ ਸਿੰਘ ਖੇਤੀਬਾੜੀ ਉਪ ਨਿਰੀਖਕ, ਮਹਿੰਦਰ ਸਿੰਘ ਅਸਿਸਟੈਂਟ ਟੈਕਨਾਲੋਜੀ ਮੈਨੇਜਰ, ਅਵਤਾਰ ਸਿੰਘ ਫਾਰਮਰ ਫਰੈਂਡਜ਼ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media