ਖੇਤੀ ਕਾਨੂੰਨ ਰੱਦ ਕਰਵਾਉਣ ਲਈ 27 ਸਤੰਬਰ ਦਾ ਭਾਰਤ ਬੰਦ ਸਫਲ ਕਰਨ ਦੀ ਅਪੀਲ
ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਦੇਸ਼ ਦੀਆਂ ਸਾਰੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਨੂੰ 27 ਸਤੰਬਰ ਨੂੰ
ਭਾਰਤ ਬੰਦ ਦੀ ਦਿੱਤੀ ਕਾਲ ਪੂਰਨ ਰੂਪ ਵਿੱਚ ਸਫਲ ਬਣਾਉਣ ਦੀ ਅਪੀਲ ਕੀਤੀ ਹੈ।ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ 28 ਸਤੰਬਰ ਤੋਂ ਡੀ.ਸੀ ਦਫ਼ਤਰਾਂ ਅੱਗੇ ਲੱਗ ਰਹੇ ਪੱਕੇ ਮੋਰਚੇ ਅਤੇ 27 ਸਤੰਬਰ ਦੇ ਭਾਰਤ ਬੰਦ ਨੂੰ ਸਫਲ ਕਰਨ ਲਈ ਅੱਜ ਜਿਲ੍ਹਾ ਅੰਮ੍ਰਿਤਸਰ ਦੇ 35 ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ।
ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਚੰਨੀ ਸਰਕਾਰ ਕਾਰਪੋਰੇਟ ਵਿਕਾਸ ਮਾਡਲ ਰੱਦ ਕਰੇ ਤੇ ਲੋਕ ਭਲਾਈ ਵਿਕਾਸ ਮਾਡਲ ਲਿਆਵੇ, ਨਸ਼ਾ, ਰੇਤ ਤੇ ਟਰਾਂਸਪੋਰਟ ਮਾਫੀਆ ਖਤਮ ਕੀਤਾ ਜਾਵੇ।ਆਗੂਆਂ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਵਾਉਣ, ਰੁਜ਼ਗਾਰ ਦੀ ਗਰੰਟੀ ਲੈਣ, ਬੁਢਾਪਾ ਪੈਨਸ਼ਨ, ਗਰੀਬਾਂ ਲਈ ਸਸਤਾ ਅਨਾਜ ਤੇ ਕੇਂਦਰ ਸਰਕਾਰ ਵਲੋਂ ਝੋਨੇ ਦੀ ਖਰੀਦ ‘ਤੇ ਲਗਾਈਆਂ ਬੇਲੋੜੀਆਂ ਸ਼ਰਤਾਂ ਵਾਪਸ ਕਰਾਉਣ ਲਈ ਡੀ.ਸੀ ਦਫ਼ਤਰਾਂ ਅੱਗੇ ਵਿਸ਼ਾਲ ਤੇ ਪੱਕੇ ਮੋਰਚੇ ਲੱਗਣਗੇ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media