ਪਠਾਨਕੋਟ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਦੀ ਖੇਤੀ ਮਸ਼ੀਨਰੀ ਦੀ ਜ਼ਰੂਰਤ ਪੂਰੀ ਕਰਨ ਲਈ
‘ਆਈ ਖੇਤ ਪੰਜਾਬ’ ਐਪ ਜਾਰੀ ਕੀਤੀ ਗਈ ਹੈ।ਇਸ ਬਾਰੇ ਵਿਸਥਾਰ ’ਚ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਡਾ. ਹਰਤਰਨਪਾਲ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਇਹ ਐਪ ਪਲੇਅ ਸਟੋਰ ’ਤੇ ‘ਆਈ ਖੇਤ ਪੰਜਾਬ’ ਦੇ ਨਾਮ ’ਤੇ ਜਾਰੀ ਕੀਤੀ ਗਈ ਹੈ, ਜਿਸ ਦਾ ਮੁੱਖ ਮਕਸਦ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਕਿਸਾਨਾਂ ਨੂੰ ਸਮੇਂ ਸਿਰ ਮਸ਼ੀਨ ਉਪਲੱਬਧ ਕਰਵਾਉਣਾ ਹੈ।
ਉਨ੍ਹਾਂ ਦੱਸਿਆ ਕਿ ਜੋ ਕਿਸਾਨ ਸੁਪਰ ਸੀਡਰ, ਹੈਪੀ ਸੀਡਰ, ਮਲਚਰ, ਆਰ.ਐਮ.ਬੀ ਪਲਾੳ, ਪੈਡੀ ਸਟਰਾਅ ਚੋਪਰ ਸਰੈਡਰ, ਬੇਲਰ ਅਤੇ ਰੇਕਰ ਜਿਹੀਆਂ ਨਵੀਂ ਤਕਨੀਕੀ ਮਸ਼ੀਨਾਂ ਦੀ ਖ਼ਰੀਦ ਨਹੀਂ ਕਰ ਸਕਦੇ।ਉਹ ਇਸ ਐਪ ਦੀ ਸਹਾਇਤਾ ਨਾਲ ਆਪਣੇ ਨਜ਼ਦੀਕ ਪੈਂਦੇ ਨਿੱਜੀ ਕਿਸਾਨ, ਕਿਸਾਨ ਗਰੁੱਪ, ਸਹਿਕਾਰੀ ਸਭਾਵਾਂ ਕੋਲ ਕਿਹੜੀ ਮਸ਼ੀਨਰੀ ਉਪਲੱਬਧ ਹੈ ਇਸ ਬਾਰੇ ਪਤਾ ਕਰ ਸਕਦੇ ਹਨ ਅਤੇ ਕਿਰਾਏ ’ਤੇ ਚਲਾਉਣ ਲਈ ਉਨ੍ਹਾਂ ਨਾਲ ਤਾਲਮੇਲ ਕਰ ਸਕਦੇ ਹਨ।ਕਿਸੇ ਕਿਸਾਨ ਕੋਲ ਜੇਕਰ ਕੋਈ ਆਪਣੀ ਮਸ਼ੀਨਰੀ ਹੈ ਤਾਂ ਉਹ ਇਸ ਐਪ ‘ਤੇ ਰਜਿਸਟਰਡ ਕਰਕੇ ਮਸ਼ੀਨ ਕਿਰਾਏ ’ਤੇ ਦੇ ਸਕਦਾ ਹੈ।ਇਸ ਤਰ੍ਹਾਂ ਕਰਕੇ ਕਿਸਾਨ ਆਪਣੀ ਆਮਦਨ ਦਾ ਇੱਕ ਹੋਰ ਨਵਾਂ ਤਰੀਕਾ ਵਰਤ ਕੇ ਵਧੀਆ ਮੁਨਾਫ਼ਾ ਪਾ ਸਕਦੇ ਹਨ।
ਉਨ੍ਹਾਂ ਕਿਸਾਨਾਂ ਨੂੰ ਵਿਭਾਗ ਵਲੋਂ ਜਾਰੀ ਕੀਤੀ ਗਈ ਇਸ ਐਪ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਇਸ ਦਾ ਲਾਹਾ ਲੈ ਕੇ ਪੰਜਾਬ ਦੀ ਕਿਸਾਨੀ ਨੂੰ ਇੱਕ ਨਵੀਂ ਸਿਖ਼ਰ ’ਤੇ ਲਿਜਾ ਸਕਦੇ ਹਨ, ਜਿਸ ਦਾ ਲਾਭ ਆਉਣ ਵਾਲੀਆਂ ਪੀੜੀਆਂ ਨੂੰ ਵੀ ਹੋਵੇਗਾ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media