ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਯੁਵਾ ਪ੍ਰੋਗਰਾਮ ਬਾਰੇ ਜਿਲ੍ਹਾ ਸਲਾਹਕਾਰ ਕਮੇਟੀ ਦੀ ਇੱਕ ਮੀਟਿੰਗ ਦਾ ਆਯੋਜਨ ਕੀਤਾ।ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਨਾਮਜ਼ਦ ਮੈਂਬਰ ਵਲੋਂ ਕੀਤੀ ਗਈ।
ਮੀਟਿੰਗ ਦੇ ਆਰੰਭ ਵਿਚ ਜਿਲ੍ਹਾ ਯੂਥ ਅਫਸਰ ਆਕਾਂਕਸ਼ਾ ਮਹਾਵਰੀਆ ਨੇ ਦੱਸਿਆ ਕਿ ਇਸ ਸਾਲ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਲਈ 6 ਫੋਕਸ ਏਰੀਆ ਰੱਖੇ ਗਏ ਹਨ, ਜੋ ਕਿ ਆਤਮਨਿਰਭਰ ਭਾਰਤ, ਕੋਵਿਡ -19, ਆਪਦਾ ਪ੍ਰਬੰਧਨ, ਯੁਵਾ ਪ੍ਰਤੀਨਿਧਤਾ ਰਾਹੀਂ ਫਿਟ ਇੰਡੀਆ ਮਿਸਨ, ਸਵੱਛ ਪਿੰਡ ਹਰਾ ਪਿੰਡ ਕੈਂਪਗੈਨ, ਜਲ ਜਾਗਰਣ ਹਨ।
ਮੀਟਿੰਗ ਦੌਰਾਨ ਉਨਾਂ ਨੇ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦੇ ਵੱਖ-ਵੱਖ ਪ੍ਰੋਗਰਾਮਾਂ ਅਤੇ ਸਾਲ ਵਿੱਚ ਹੁਣ ਤੱਕ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਇਸ ਸਾਲ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਲਈ ਵੱਖ-ਵੱਖ ਵਿਭਾਗਾਂ ਤੋਂ ਸਹਾਇਤਾ ਮੰਗੀ।
ਇਸ ਮੌਕੇ ਯੁਵਾ ਕੇਂਦਰ ਦੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਰੋਹਿਲ ਕੁਮਾਰ ਕੱਟਾ, ਰਾਸ਼ਟਰੀ ਯੂਥ ਵਲੰਟੀਅਰ ਅਮਨਪ੍ਰੀਤ ਕੌਰ, ਸਾਵਰ ਸਿੰਘ, ਗੁਰਪਾਲ ਸਿੰਘ, ਯੂਥ ਕਲੱਬ ਦੇ ਰੋਬਿਨਜੀਤ ਸਿੰਘ ਪ੍ਰਧਾਨ ਅਤੇ ਸਮਸ਼ੇਰ ਸਿੰਘ ਸੈਕਟਰੀ ਵੀ ਹਾਜ਼ਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media