Monday, August 24, 2026

ਦਿੱਲੀ ਵਿਖੇ ਕਿਸਾਨ ਸੰਘਰਸ਼ ਦੀ ਹਮਾਇਤ ’ਤੇ ਗਏ ਸਿੱਖਾਂ ਦੇ ਕੇਸਾਂ ਅਤੇ ਸਿੱਖੀ ਸਰੂਪ ਦੀ ਬੇਅਦਬੀ ’ਤੇ ਜਤਾਈ ਚਿੰਤਾ

ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਸ਼ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਵਿਖੇ ਕਿਸਾਨ ਸੰਘਰਸ਼ ਦੀ ਹਮਾਇਤ ’ਤੇ ਗਏ ਸਿੱਖਾਂ ਦੇ ਕੇਸਾਂ ਅਤੇ ਸਿੱਖੀ ਸਰੂਪ ਦੀ ਬੇਅਦਬੀ ਦੇ ਮਾਮਲੇ ’ਤੇ ਵੀ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸਾਹਮਣੇ ਆਈਆਂ ਵੀਡੀਓ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ।ਉਨ੍ਹਾਂ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ ਜਿਹੜੇ ਲੋਕ ਅਜਿਹੀਆਂ ਘਟੀਆਂ ਹਰਕਤਾਂ ਕਰਕੇ ਕਿਸਾਨ ਸੰਘਰਸ਼ ਨੂੰ ਢਾਹ ਲਗਾ ਰਹੇ ਹਨ, ਉਨ੍ਹਾਂ ਬਾਰੇ ਪ੍ਰਤੀਕਰਮ ਜ਼ਰੂਰ ਦੇਣ।ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖੀ ਸਰੂਪ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਜਿਹੜੇ ਵੀ ਲੋਕ ਇਸ ਦੇ ਦੋਸ਼ੀ ਹਨ, ਉਨ੍ਹਾਂ ਨੂੰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …