ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਹੈ ਕਿ ਜੂਨ 1984 ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੇ ਗਏ ਫ਼ੌਜੀ ਹਮਲੇ ਦੀਆਂ ਨਿਸ਼ਾਨੀਆਂ ਨੂੰ ਸੰਭਾਲਣ ਲਈ ਇਕ ਸਬ-ਕਮੇਟੀ ਬਣਾਈ ਗਈ ਸੀ, ਜਿਸ ਦੀਆਂ ਸਿਫਾਰਸ਼ਾਂ ਅਨੁਸਾਰ ਕਾਰਜ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਸਿੱਖ ਕਤਲੇਆਮ ਦੀ ਪੀੜਾ ਸਿੱਖ ਹਿਰਦਿਆਂ ਅੰਦਰ ਅੱਜ ਵੀ ਕਾਇਮ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਦੀਆਂ ਨਿਸ਼ਾਨੀਆਂ ਨੂੰ ਸੰਭਾਲਣ ਲਈ ਖੁਦ ਕਾਰਜ਼ ਕਰੇਗੀ।ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਬੇਸਮੈਂਟ ’ਚ ਮੌਜ਼ੂਦ ਛੇਵੇਂ ਪਾਤਸ਼ਾਹ ਜੀ ਦਾ ਇਤਿਹਾਸਕ ਖੂਹ ਵੀ ਸੰਗਤ ਦੇ ਦਰਸ਼ਨਾਂ ਲਈ ਜਲਦ ਖੋਲ੍ਹਿਆ ਜਾਵੇਗਾ।ਸਬ-ਕਮੇਟੀ ਨੇ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਵਿਸਥਾਰਤ ਰਿਪੋਰਟ ਦਿੱਤੀ ਹੈ, ਜਿਸ ਨੂੰ ਲਾਗੂ ਕਰਨ ਦੀ ਅੰਤ੍ਰਿੰਗ ਕਮੇਟੀ ਨੇ ਪ੍ਰਵਾਨਗੀ ਦੇ ਦਿੱਤੀ ਹੈ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media