ਤੀਜੇ ਦਿਨ ਵੀ ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ
ਅੰਮਿ੍ਰਤਸਰ 23 ਸਤੰਬਰ (ਸੁਖਬੀਰ ਸਿੰਘ) – ਸ਼ਹਿਰ ਦਾ ਵਿਕਾਸ ਕਰਨਾ ਮੇਰੀ ਪਹਿਲੀ ਤਰਜ਼ੀਹ ਹੈ ਅਤੇ ਕੋਈ ਵੀ ਇਲਾਕਾ ਵਿਕਾਸ ਪੱਖੋਂ ਸੱਖਣਾ ਨਹੀ ਰਹਿਣ
ਦਿੱਤਾ ਜਾਵੇਗਾ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਆਪਣੇ ਨਿਵਾਸ ਸਥਾਨ ਵਿਖੇ ਆਏ ਸ਼ਹਿਰਵਾਸੀਆਂ ਨਾਲ ਨਾਲ ਗੱਲਬਾਤ ਕਰਨ ਸਮੇ ਕੀਤਾ।ਸੋਨੀ ਨੇ ਕਿਹਾ ਕਿ ਉਨ੍ਹਾਂ ਵਲੋ ਸ਼ੁਰੂ ਕੀਤੇ ਗਏ ਜੋ ਕਾਰਜ਼ ਰਹਿ ਗਏ ਹਨ, ਉਹ ਵੀ ਜਲਦੀ ਪੂਰੇ ਕੀਤੇ ਜਾਣਗੇ।ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣਾ ਹੈ।
ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਵੱਡੇ ਪੱਧਰ ‘ਤੇ ਵਿਕਾਸ ਕਾਰਜ਼ ਸ਼ੁਰੂ ਕੀਤੇ ਜਾਣਗੇ ਅਤੇ ਬੇਰੁਜਗਾਰ ਨੋਜਵਾਨਾਂ ਨੂੰ ਸਰਕਾਰੀ ਨੋਕਰੀਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵਲੋ ਜੋ ਵੀ ਵਾਅਦੇ ਕੀਤੇ ਗਏ ਹਨ, ਉਨ੍ਹਾਂ ਨੂੰ ਜ਼ਲਦੀ ਹੀ ਮਿੱਥੇ ਸਮੇਂ ਦੇ ਅੰਦਰ ਪੂਰਾ ਕੀਤਾ ਜਾਵੇਗਾ।ਉਧਰ ਅੱਜ ਤੀਜ਼ੇ ਦਿਨ ਵੀ ਸੋਨੀ ਦੇ ਘਰ ਸ਼ਹਿਰਵਾਸੀ ਵੱਡੀ ਗਿਣਤੀ ਵਿੱਚ ਵਧਾਈਆਂ ਦੇਣ ਲਈ ਪਹੁੰਚੇ।
ਇਸ ਮੌਕੇ ਕੋਸਲਰ ਵਿਕਾਸ ਸੋਨੀ, ਗੁਰਦੇਵ ਸਿੰਘ ਦਾਰਾ, ਪਰਮਜੀਤ ਸਿੰਘ ਚੋਪੜਾ, ਸੁਨੀਲ ਕੁਮਾਰ ਕਾਊਟੀ, ਵਿਨੋਦ ਕੁੰਦਰਾ, ਰਾਜੂ ਅਰੋੜਾ, ਸੰਦੀਪ ਮਹਾਜਨ, ਵਿਵੇਕ ਸ਼ਰਮਾ, ਕਰਨ ਪੁਰੀ, ਰਾਹੁਲ, ਨਿਤਿਨ ਕਪੂਰ ਤੋਂ ਇਲਾਵਾ ਵੱਡੀ ਗਿਣਤੀ ‘ਚ ਸ਼ਹਿਰਵਾਸੀ ਹਾਜ਼ਰ ਸਨ।
Punjab Post Daily Online Newspaper & Print Media