ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਪੰਜਾਬ ਪ੍ਰੋਗਰੈਸਿਵ ਇਨਵੈਸਟਰ ਸੰਮੇਲਨ 2021 ਅੰਮ੍ਰਿਤਸਰ ਵਿੱਚ 29 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸਨਰ, (ਜ) ਸ੍ਰੀਮਤੀ ਰੂਹੀ ਡੱਗ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਉਨਾਂ ਜਿਲ੍ਹੇ ਨਾਲ ਸਬੰਧਤ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਲਾਂ ਸੁਣੀਆਂ ਅਤੇ ਮੌਕੇ ਤੇ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਇਨ੍ਹਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕਰਨ ਦੇ ਆਦੇਸ਼ ਦਿੱਤੇ।ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋ ਉਦਯੋਗਿਕ ਪਾਲਸੀ 2017 ਤਹਿਤ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਸਬੰਧੀ ਉਦਯੋਗਪਤੀਆਂ ਨੂੰ ਜਾਣਕਾਰੀ ਦਿੰਦੇ ਹੋਏ ਜਿਲ੍ਹੇ ‘ਚ ਵੱਧ ਤੋਂ ਵੱਧ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਮਾਨਵਪ੍ਰੀਤ ਸਿੰਘ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਨੇ ਦੱਸਿਆ ਕਿ ਇਹ ਕਾਨਫਰੰਸ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿੱਚ ਆਨਲਾਈਨ ਇਕੋ ਸਮੇਂ ਚੱਲੇਗੀ।ਜਿਸ ਵਿਚ ਸ਼ਾਲ ਕਲੱਬ ਤੋਂ ਪਿਆਰੇ ਲਾਲ ਸੇਠ, ਰਾਈਸ ਮਿੱਲਰ ਐਸੋਸੀਏਸਨ ਤੋਂ ਅਸ਼ੋਕ ਸੇਠੀ, ਸੰਦੀਪ ਖੋਸਲਾ ਫੋਕਲ ਪੁਆਇੰਟ ਐਸੋਸੀਏਸ਼ਨ, ਧੀਰਜ਼ ਕਾਕੜੀਆ ਨਿਊ ਫੋਕਲ ਪੁਆਇੰਟ ਐਸੋਸੀਏਸ਼ਨ, ਸੀ.ਆਈ.ਆਈ ਤੋਂ ਰਾਜੀਵ ਸਹਿਦੇਵ, ਸੰਜੇ ਮਹਿਰਾ ਪ੍ਰਧਾਨ ਵਾਰਪਨਿੰਟਗ ਐਸੋਸੀਏਸ਼ਨ, ਅਤੇ ਹੋਰ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media