ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਉਦਯੋਗ ਅਤੇ ਕਮਰਸ ਵਿਭਾਗ ਪੰਜਾਬ ਵਲੋਂ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ 20-03-2021 ਤੋਂ 26-
09-2021 ਵਣਜ ਸਪਤਾਹ ਮਨਾਇਆ ਜਾ ਰਿਹਾ ਹੈ। ਜਿਸ ਵਿਚ ਐਕਸਪੋਰਟ ਹੋ ਰਹੇ ਅਤੇ ਹੋਰ ਉਤਪਾਦ ਦੀ ਪ੍ਰਦਰਸ਼ਨੀ ਲਗਾਈ ਜਾਣੀ ਹੈ।ਮਾਨਵਪ੍ਰੀਤ ਸਿੰਘ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਅੰਮਿ੍ਰਤਸਰ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ ਜਿਲ੍ਹਾ ਅੰਮ੍ਰਿਤਸਰ ਵਿੱਚ 24-09-2021 ਨੂੰ ਹੋਟਲ ਫੇਅਰ ਫੀਲਡ ਬਾਏ ਮੈਰੀਅਟ ਵਿਖੇ ਲਗਾਈ ਜਾ ਰਹੀ ਹੈ।ਇਸ ਵਿੱਚ ਅੰਮ੍ਰਿਤਸਰ ਵਿਖੇ ਬਣ ਰਹੇ ਅਤੇ ਐਕਸਪੋਰਟ ਹੋ ਰਹੇ ਉਤਪਾਦ ਜਿਵੇ ਕਿ ਸ਼ਾਲ, ਹੈਂਡੀਕਰਾਫਟ, ਫੂਡ ਤੇ ਟੈਕਸਟਾਈਲ ਆਈਟਮ ਆਦਿ ਦੀ ਨੁਮਾਇਸ਼ ਕੀਤੀ ਜਾ ਰਹੀ ਹੈੈ। ਪ੍ਰਦਰਸਨੀ ਦੌਰਾਨ ਵੱਖ-ਵੱਖ ਵਿਭਾਗਾਂ ਅਤੇ ਮਾਹਿਰਾਂ ਵਲੋਂ ਐਕਸਪੋਰਟ ਨੂੰ ਵਧਾਵਾ ਦੇਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਇਸ ਪ੍ਰਦਰਸ਼ਨੀ ਵਿੱਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕੀਤੀ ਜਾ ਰਹੀ ਹੈ।ਜਨਰਲ ਮੈਨੇਜਰ ਨੇ ਜਿਲ੍ਹੇੇ ਨਾਲ ਸਬੰਧਤ ਉਦਮੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਦਰਸ਼ਨੀ ਵਿੱਚ ਮਾਹਿਰਾਂ ਵੱਲੋਂ ਦਿੱਤੀ ਜਾਣ ਵਾਲੀ ਜਾਣਕਾਰੀ ਤੋਂ ਲਾਭ ਐਕਸਪੋਰਟ ਸਬੰਧੀ ਸਕੀਮਾਂ ਦਾ ਫਾਇਦਾ ਉਠਾਉਣ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media