ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਮੁਜ਼ੱਫਰਪੁਰ ਦੀ ਟੀਮ ਨੇ ਅੱਜ ਇਥੇ ਨਵਾਂਸ਼ਹਿਰ-ਬੰਗਾ ਰੋਡ ਸਥਿਤ ਇਕ ਪ੍ਰਾਈਵੇਟ
ਇੰਮੀਗ੍ਰੇਸ਼ਨ ਕੇਂਦਰ ਵਿਖੇ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਆਰੰਭੀ ਜਿਸ ਤਹਿਤ 50 ਯੋਗ ਵਿਅਕਤੀਆਂ ਨੂੰ ਟੀਕੇ ਲਾਏ ਗਏ।
ਇਸ ਸੰਸਥਾ ਨੇ ਕੋਰੋਨਾ ਮਹਾਂਮਾਰੀ ਦੀ ਰੋਕਥਾਮ ‘ਚ ਸ਼ਲਾਘਾਯੋਗ ਸੇਵਾਵਾਂ ਦੇਣ ਲਈ ਮੈਡੀਕਲ ਅਫਸਰ ਡਾ. ਗੁਰਪਿੰਦਰ ਕੌਰ, ਬਲਾਕ ਐਜੂਕੇਟਰ ਮਨਿੰਦਰ ਸਿੰਘ, ਹੈਲਥ ਵਰਕਰ ਗੁਰਪ੍ਰੀਤ ਸਿੰਘ ਰੰਧਾਵਾ, ਮਨਦੀਪ ਸਿੰਘ, ਗੁਲਸ਼ਨ ਕੁਮਾਰ ਸਮੇਤ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸੰਸਥਾ ਦੇ ਨੁਮਾਇੰਦਿਆਂ ਨੇ ਕਿਹਾ ਕਿ ਕੋਰੋਨਾ ਕਾਲ ਦੌਰਾਨ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਲੋਕਾਂ ਦੀ ਨਿਸਵਾਰਥ ਸੇਵਾ ਕੀਤੀ, ਜੋ ਕਾਬਲੇ ਤਾਰੀਫ਼ ਹੈ।
ਮੈਡੀਕਲ ਅਫ਼ਸਰ ਡਾ. ਗੁਰਪਿੰਦਰ ਕੌਰ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਵਧਾਈ ਦਿੱਤੀ ਜਿਨਾਂ ਨੇ ਇਸ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਇਆ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media