ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ
ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ 2 ਅਕਤੂਬਰ ਤੋਂ 14 ਨਵੰਬਰ 2021 ਤੱਕ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿਚ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਜਾਣਗੇ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਨੇ ਫ਼ੈਸਲਾ ਕੀਤਾ ਹੈ ਕਿ ਭਾਰਤ ਦੀ ਆਜ਼ਾਦੀ ਦੇ 75 ਸਾਲ ਪੀਰੇ ਹੋਣ ਦੀ ਖੁਸ਼ੀ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਨਾਲਸਾ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ।ਇਸ ਲਈ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਅਧੀਨ 2 ਅਕਤੂਬਰ ਤੋਂ 14 ਨਵੰਬਰ ਤੱਕ ਦੇਸ਼ ਦੇ ਵੱਖ-ਵੱਖ ਪਿੰਡਾਂ ਵਿਚ ਮੁਫ਼ਤ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਪੈਰਾ ਲੀਗਲ ਵਲੰਟੀਅਰਾਂ ਅਤੇ ਪੈਨਲ ਦੇ ਵਕੀਲਾਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media