ਪਠਾਨਕੋਟ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਅਚੀਵਮੈਂਟ ਸਰਵੇ 2021 ਦੀਆਂ ਤਿਆਰੀਆਂ ਪੂਰੇ ਪੰਜਾਬ ਵਿੱਚ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ
ਹਨ।ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਸਿੱਖਿਆ ਅਧਿਕਾਰੀਆਂ ਵਲੋਂ ਲਗਾਤਾਰ ਸਕੂਲਾਂ ਦੇ ਦੌਰੇ ਕਰਕੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਵਲੋਂ ਸਰਕਾਰੀ ਮਿਡਲ ਸਕੂਲ ਦਰਸੋਪੂਰ, ਸਰਕਾਰੀ ਹਾਈ ਸਕੂਲ ਫਤਿਹਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਜੋਚੱਕ, ਸਰਕਾਰੀ ਮਿਡਲ ਸਕੂਲ ਨਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰੋਟਾ ਦੇ ਸਕੂਲਾਂ ਵਿੱਚ ਪ੍ਰੇਰਨਾਦਾਇਕ ਵਿਜ਼ਟ ਕੀਤੀ ਗਈ ਅਤੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਲਈ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਸਤੇ ਉਤਸ਼ਾਹਿਤ ਕੀਤਾ ਗਿਆ।
ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਵਲੋਂ ਸਪ੍ਰਸ ਹਰਦੋਸਰਨ, ਥੜ੍ਹਾ ਉਪਰਲਾ, ਲੰਜੇਰਾ, ਬਾਰ ਸੁਡਾਲ, ਗੁੜਨੋਈ, ਮਾੜਵਾਂ, ਸਤਰਾਲਵਾਂ, ਦਕੋਹਾ ਬੰਗਲਾ, ਸਾਰਟੀ, ਦਰਬਾਨ, ਦੁੱਖਨਿਆਲੀ, ਘਾੜ ਅਤੇ ਫੰਗੋਤੇ ਦੇ ਦੌਰੇ ਦੌਰਾਨ ਆਧਿਆਪਕਾਂ ਵਲੋਂ ਕੋਵਿਡ ਦੇ ਸਮੇਂ ਦੌਰਾਨ ਨਿਭਾਈ ਗਈ ਭੂਮਿਕਾ ਦੀ ਵੀ ਸ਼ਲਾਘਾ ਕੀਤੀ ਗਈ।ਉਨ੍ਹਾਂ ਨੇ ਸਮੂਹ ਅਧਿਕਾਰੀਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਹਨਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ 2021 ਵਿੱਚ ਜ਼ਿਲ੍ਹਾ ਪਠਾਨਕੋਟ ਦੀ ਬਿਹਤਰੀਨ ਕਾਰਗੁਜ਼ਾਰੀ ਵਿਖਾਉਣ ਲਈ ਪ੍ਰੇਰਿਤ ਕੀਤਾ।
ਡਿਪਟੀ ਡੀ.ਈ.ਓ ਸੈਕੰਡਰੀ ਰਾਜੇਸ਼ਵਰ ਸਲਾਰੀਆ ਅਤੇ ਡਿਪਟੀ ਡੀ.ਈ.ਓ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੇ ਸਹਿਯੋਗ ਅਤੇ ਅਣਥੱਕ ਉੱਦਮਾਂ ਸਦਕਾ ਦਾਖ਼ਲਿਆਂ ਵਿੱਚ ਵਾਧਾ ਹੋਇਆ ਹੈ।ਉਨ੍ਹਾਂ ਨੇ ਅਧਿਆਪਕਾਂ ਨੂੰ ਪ੍ਰੇਰਦਿਆਂ ਕਿਹਾ ਕਿ ਇਨ੍ਹਾਂ ਦੌਰਿਆਂ ਦਾ ਮਕਸਦ ਪੰਜਾਬ ਦੁਆਰਾ ਪ੍ਰਾਪਤ ਪਹਿਲੇ ਸਥਾਨ ਨੂੰ ਬਰਕਰਾਰ ਰੱਖਣ ਲਈ ਕੀਤੇ ਜਾਣ ਵਾਲੇ ਕਾਰਜ਼ਾਂ ਦੀ ਜਾਣਕਾਰੀ ਅਤੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਸਬੰਧੀ ਪੂਰਨ ਯੋਜਨਾਬੰਦੀ ਕਰਨਾ ਹੈ।
ਬੀ.ਪੀ.ਈ.ਓ ਕੁਲਦੀਪ ਸਿੰਘ, ਰਾਕੇਸ਼ ਠਾਕੁਰ, ਰਿਸਮਾਂ ਦੇਵੀ, ਪੰਕਜ ਅਰੋੜਾ, ਨਰਸ਼ ਪਨਿਆੜ, ਸਿੱਖਿਆ ਸੁਧਾਰ ਟੀਮ ਮੈਂਬਰ ਕਮਲ ਕਿਸ਼ੋਰ, ਰਮੇਸ਼ ਕੁਮਾਰ, ਮੁਨੀਸ਼ ਕੁਮਾਰ, ਡੀ.ਐਸ.ਐਮ ਬਲਵਿੰਦਰ ਸੈਣੀ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਸਟੈਨੋ ਤਰੁਣ ਪਠਾਨੀਆ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਵਲੋਂ ਵੀ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਚੋਟੀ ਦਾ ਸਥਾਨ ਪ੍ਰਾਪਤ ਕਰਨ ਲਈ ਦੱਸੇ ਨੁਕਤਿਆਂ ‘ਤੇ ਪੂਰੀ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media