Tuesday, March 31, 2026

ਸਟੇਟ ਐਵਾਰਡ ਲਈ 10 ਅਕਤੂਬਰ ਤੱਕ ਬਿਨੈ ਪੱਤਰ ਦੇ ਸਕਦੇ ਹਨ ਦਿਵਿਆਂਗਜਨ – ਸੰਤੋਸ਼ ਵਿਰਦੀ

ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਵਿੱਤੀ ਸਾਲ 2021-22 ਦੌਰਾਨ ਯੋਗ ਦਿਵਿਆਂਗਜਨ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ, ਜਿਨ੍ਹਾਂ ਵੱਲੋਂ ਦਿਵਿਆਂਗਜਨ ਦੀ ਭਲਾਈ ਦੇ ਖੇਤਰ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈਆਂ ਹੋਣ, ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਲਈ ਵਿਚਾਰਿਆ ਜਾਣਾ ਹੈ।
                    ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੈਡਮ ਸੰਤੋਸ਼ ਵਿਰਦੀ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਚਾਹਵਾਨ ਦਿਵਿਆਂਗਜਨ 10 ਅਕਤੂਬਰ 2021 ਤੱਕ ਆਪਣੇ ਬਿਨੈ ਪੱਤਰ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਕਮਰਾ ਨੰਬਰ 103 ਤੇ 104 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਚੰਡੀਗੜ੍ਹ ਰੋਡ ਵਿਖੇ ਨਿੱਜੀ ਤੌਰ ’ਤੇ ਦੇ ਸਕਦੇ ਹਨ ਜਾਂ ਰਜਿਸਟਰਡ ਪਾਰਸਲ ਰਾਹੀਂ ਭੇਜ ਸਕਦੇ ਹਨ।ਉਨ੍ਹਾਂ ਦੱਸਿਆ ਕਿ ਬਿਨੈਕਾਰਾਂ ਲਈ ਲੋੜੀਂਦੀਆਂ ਯੋਗਤਾਵਾਂ, ਬਿਨੈ ਪੱਤਰ ਦੇਣ ਦੀ ਵਿਧੀ ਅਤੇ ਫਾਰਮ ਆਦਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਵੈਬਸਾਈਟ nawanshahr.nic.in ’ਤੇ ਅਪਲੋਡ ਕਰ ਦਿੱਤੇ ਗਏ ਹਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …