ਸਿਵਲ ਸਰਜਨ ਵਲੋਂ ਕੋਵਿਡ ਤੋਂ ਬਚਾਅ ਲਈ ਜ਼ਿਲ੍ਹਾ ਵਾਸੀਆਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ
ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ
ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਕੋਵਿਡ-19 `ਤੇ ਕਾਬੂ ਪਾਉਣ ਅਤੇ ਵੱਧ ਤੋਂ ਵੱਧ ਲੋਕਾਂ ਦੀ ਵੈਕਸੀਨੇਸ਼ਨ ਕਰਨ ਲਈ ਸ਼ਹਿਰ ਅਤੇ ਪਿੰਡ ਪੱਧਰ `ਤੇ 25 ਸਤੰਬਰਨੂੰ 80 ਤੋਂ ਵੱਧ ਸਥਾਨਾਂ ‘ਤੇ ਮੈਗਾ ਟੀਕਾਕਰਨ ਕੈਂਪ ਲਾਏ ਜਾ ਰਹੇ ਹਨ।
ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਮੈਗਾ ਟੀਕਾਕਰਨ ਡਰਾਈਵ ਤਹਿਤ ਸਿਹਤ ਬਲਾਕ ਨਵਾਂਸ਼ਹਿਰ, ਬਲਾਚੌਰ, ਮੁਜ਼ੱਫਰਪੁਰ, ਮੁਕੰਦਪੁਰ, ਸੁੱਜੋਂ, ਸੜੋਆ ਅਤੇ ਬੰਗਾ ਵਿਚ ਅਧੀਨ ਪੈਂਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਯੋਗ ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦੀਆਂ 22000 ਖੁਰਾਕਾਂ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ।
ਮੈਗਾ ਟੀਕਾਕਰਨ ਡਰਾਈਵ ਤਹਿਤ ਭਲਕੇ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ `ਚ ਕੋਵਿਡ ਟੀਕਾਕਰਨ ਦੇ ਮੈਗਾ ਕੈਂਪ ਲਾ ਕੇ 18 ਸਾਲ ਤੋਂ ਉਪਰ ਉਮਰ ਦੇ ਯੋਗ ਵਿਅਕਤੀਆਂ ਨੂੰ ਦੋਵੇਂ ਪਹਿਲੀ ਡੋਜ ਅਤੇ ਦੂਜੀ ਡੋਜ਼ ਲਗਾਈ ਜਾਵੇਗੀ।ਇਹ ਮੈਗਾ ਡਰਾਈਵ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਚੱਲੇਗੀ।
Punjab Post Daily Online Newspaper & Print Media