ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਦੀ ਅਸੈਸਮੈਂਟ ਕਰਨ ਪਹੁੰਚੀ ਕੇਂਦਰੀ ਟੀਮ ਵੱਲੋਂ ਜ਼ਿਲ੍ਹਾ ਸ਼ਹੀਦ
ਭਗਤ ਸਿੰਘ ਨਗਰ ਵੱਲੋਂ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਕੀਤੀਆਂ ਗਈਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਹੈ।ਸੀਨੀਅਰ ਪ੍ਰਾਜੈਕਟ ਅਫ਼ਸਰ ਡਾ. ਮਨੀਸ਼ਾ ਮੰਡਲ, ਨੈਸ਼ਨਲ ਪ੍ਰੋਗਰਾਮ ਮੈਨੇਜਰ ਡਾ. ਚਰਨਜੀਵ ਭੱਟਾਚਾਰੀਆ, ਐਸੋਸੀਏਟ ਕੰਸਲਟੈਂਟ ਡਾ. ਰੁਚੀ, ਪ੍ਰੋਗਰਾਮ ਅਫ਼ਸਰ ਡਾ. ਮੀਤ ’ਤੇ ਆਧਾਰਿਤ ਯੂ.ਐਨ.ਡੀ. ਪੀ (ਯੁਨਾਇਟਿਡ ਨੇਸ਼ਨ ਡਿਵੈਲਪਮੈਂਟ ਪ੍ਰੋਗਰਾਮ) ਟੀਮ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਨਸ਼ਾ ਮੁਕਤ ਭਾਰਤ ਅਭਿਆਨ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨਾਲ ਮੁਲਾਕਾਤ ਕਰਕੇ ਜ਼ਿਲ੍ਹੇ ਵਿੱਚ ਕੀਤੀਆਂ ਗਈਆਂ ਗਤੀਵਿਧੀਆਂ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ।ਇਸੇ ਤਰ੍ਹਾਂ ਟੀਮ ਵੱਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ-ਕਮ-ਨੋਡਲ ਅਫ਼ਸਰ ਨਸ਼ਾ ਮੁਕਤ ਭਾਰਤ ਅਭਿਆਨ ਕਮੇਟੀ ਸੰਤੋਸ਼ ਵਿਰਦੀ, ਉਪ ਪੁਲਿਸ ਕਪਤਾਨ ਲਖਵੀਰ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ ਮੰਗ ਗੁਰਪ੍ਰਸ਼ਾਦ ਨਾਲ ਵੀ ਵਿਚਾਰ ਚਰਚਾ ਕੀਤੀ ਅਤੇ ਜ਼ਿਲ੍ਹੇ ਵਿਚ ਅਭਿਆਨ ਤਹਿਤ ਕੀਤੀਆਂ ਗਈਆਂ ਗਤੀਵਿਧੀਆਂ ਸਬੰਧੀ ਤਸੱਲੀ ਦਾ ਪ੍ਰਗਟਾਵਾ ਕੀਤਾ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਨੇ ਦੱਸਿਆ ਕਿ ਇਸ ਟੀਮ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਗਤੀਵਿਧੀਆਂ ਪ੍ਰਤੀ ਆਮ ਜਨਤਾ ਦੀ ਜਾਣਕਾਰੀ ਦੇ ਸਬੰਧੀ ਵਿਚ ਜ਼ਿਲ੍ਹੇ ਵਿਚ ਪੰਜ ਪਿੰਡਾਂ ਦਾ ਦੌਰਾ ਕੀਤਾ ਜਾਣਾ ਹੈ, ਜਿਸ ਦੌਰਾਨ ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ, ਪਿੰਡਾਂ ਦੇ ਸਰਪੰਚਾਂ ਅਤੇ ਵਸਨੀਕਾਂ ਨਾਲ ਗੱਲਬਾਤ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ 15 ਅਗਸਤ 2020 ਤੋਂ 31 ਅਗਸਤ 2021 ਤੱਕ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ ਹਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media