ਸੰਗਰੂਰ, 25 ਸਤੰਬਰ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਭਾਰਤ ਦੇ ਕਿਸਾਨਾਂ ਵਲੋਂ ਦਿੱਲੀ ਵਿਖੇ
ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਤੇ 500 ਤੋਂ ਵੀ ਜਿਆਦਾ ਕਿਸਾਨਾਂ ਨੇ ਕਾਨੂੰਨ ਰੱਦ ਕਰਵਾਉਣ ਖਾਤਰ ਆਪਣੀ ਜਾਨ ਦੀ ਕੁਰਬਾਨੀ ਦੇ ਦਿੱਤੀ ਹੈ, ਪਰ ਕੇਂਦਰ ਸਰਕਾਰ ਗੂੰਗੀ ਅਤੇ ਬਹਿਰੀ ਬਣ ਕੇ ਬੈਠੀ ਹੈ।ਇਨ੍ਹਾਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤੇ ਜਾ ਰਹੇ ਭਾਰਤ ਬੰਦ ਵਿੱਚ ਉਹ ਡਟਵੀਂ ਹਮਾਇਤ ਕਰਨਗੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਜ਼ਿਲ੍ਹਾ ਤਾਲਮੇਲ ਸੈਲ ਸੰਗਰੂਰ ਦੇ ਚੇਅਰਮੈਨ ਸੂਰਜ ਭਾਨ ਬਬਲੀ ਢੱਡਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੀ ਸਾਰੀ ਭੂਮੀ ਕਾਰਪੋਰੇਟ ਘਰਾਣਿਆਂ ਨੂੰ ਦੇਣ ਲਈ ਉਤਾਵਲੀ ਹੋਈ ਪਈ ਹੈ।ਪਰ ਦੇਸ਼ ਦੇ ਕਿਸਾਨ ਅਤੇ ਕਾਂਗਰਸ ਪਾਰਟੀ ਇਸ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦੇਣਗੇ।ਉਨ੍ਹਾਂ ਕਿਹਾ ਕਿ 27 ਸਤੰਬਰ ਦੇ ਭਾਰਤ ਬੰਦ ਦੌਰਾਨ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਜਗ੍ਹਾ ਜਗ੍ਹਾ ਤੇ ਕਿਸਾਨ ਵੀਰਾਂ ਦਾ ਪੂਰਾ ਸਾਥ ਦਿੱਤਾ ਜਾਵੇਗਾ ਅਤੇ ਇਸ ਲਈ ਉਨਾਂ ਨੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀ ਡਿਊਟੀ ਵੀ ਲਗਾ ਦਿੱਤੀ ਹੈ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media