ਮਿਲਕ ਪਲਾਂਟ ਵੇਰਕਾ ਨੇ ਵੀ ਸਾਈਕਲ ਰੈਲੀ ਦਾ ਕੀਤਾ ਭਰਵਾਂ ਸਵਾਗਤ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ) -ਅਜ਼ਾਦੀ ਦੇ 75ਵੇਂ ਅਜ਼ਾਦੀ ਅਮਰੂਤ ਮਹਾਉਤਸਵ ਨੂੰ ਸਮਰਪਿਤ ਸੀ.ਆਰ.ਪੀ.ਐਫ. ਵੱਲੋਂ ਆਯੋਜਿਤ ਸਾਇਕਲ ਰੈਲੀ
ਆਈ.ਜੀ ਮੂਲਚੰਦ ਪਵਾਰ ਡੀ.ਆਈ.ਜੀ ਸੀ.ਆਰ.ਪੀ.ਐਫ ਭਾਨੂ ਪ੍ਰਤਾਪ ਦੀ ਅਗਵਾਈ ਹੇਠ ਜਲ੍ਹਿਆਵਾਲਾ ਬਾਗ ਵਿਖੇ ਪੁੱਜੀ।ਜਿਥੇ ਪੰਜਾਬ ਪੁਲਸ ਦੇ ਡਿਪਟੀ ਕਮਿਸ਼ਨਰ ਆਫ ਪੁਲੀਸ ਅੰਮ੍ਰਿਤਸਰ ਪੀ.ਐਸ ਭੰਡਾਲ ਵਲੋਂ ਸਾਈਕਲ ਰੈਲੀ ਦਾ ਸਵਾਗਤ ਕੀਤਾ ਗਿਆ।ਆਈ.ਜੀ ਪਵਾਰ ਨੇ ਸੀ.ਆਰ.ਪੀ.ਐਫ ਦੇ ਗੋਰਵਸ਼ਾਲੀ ਇਤਿਹਾਸ ‘ਤੇ ਵੀ ਰੋਸ਼ਨੀ ਪਾਈ।ਡੀ.ਸੀ.ਪੀ ਭੰਡਾਲ ਨੇ ਸੀ.ਆਰ.ਪੀ.ਐਫ਼ ਦੇ ਜਵਾਨਾਂ ਦਾ ਸਨਮਾਨ ਵੀ ਕੀਤਾ। ਉਨਾਂ ਕਿਹਾ ਕਿ ਦੇਸ਼ ਦੇ ਲੋਕਾਂ ਵਿੱਚ ਇਹ ਸਾਇਕਲ ਰੈਲੀ ਏਕਤਾ ਦਾ ਸੰਦੇਸ਼ ਦੇਣ ਲਈ ਸੀ.ਆਰ.ਪੀ.ਐਫ ਵਲੋਂ ਦੇਸ਼ ਦੀਆਂ ਚਾਰੇ ਦਿਸ਼ਾਵਾਂ ਵਿਚੋਂ ਕੱਢੀ ਜਾ ਰਹੀ ਹੈ।ਉਨਾਂ ਦੱਸਿਆ ਕਿ ਇਹ ਰੈਲੀ ਜੰਮੂ ਕਸ਼ਮੀਰ ਤੋਂ ਸ਼ੁਰੂ ਹੋਈ ਹੈ ਅਤੇ 2 ਅਕਤੂਬਰ 2021 ਨੂੰ ਰਾਜ ਘਾਟ ਦਿੱਲੀ ਵਿਖੇ ਸੰਪੰਨ ਹੋਵੇਗੀ।
ਜਿਕਰਯੋਗ ਹੈ ਕਿ ਗ੍ਰਹਿ ਮੰਤਰਾਲੇ ਭਾਰਤ ਸਰਕਾਰ ਨਵੀਂ ਦਿੱਲੀ ਵੱਲੋਂ ਸਾਲ 2021 ਨੂੰ ਆਜਾਦੀ ਦਾ ਅਮਰੂਤ ਮਹਾਂਉਤਸਵ ਦੇ ਤੋਰ ਤੇ ਮਨਾਉਂਣ ਦਾ ਫੈਂਸਲਾ ਕੀਤਾ ਗਿਆ ਹੈ। ਜਿਸ ਅਧੀਨ ਵੱਖ ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ।ਇਸ ਦਾ ਉਦੇਸ਼ ਹੈ ਕਿ ਆਜਾਦੀ ਦੇ ਲਈ ਕੀਤੇ ਗਏ ਸੰਘਰਸ ਨੂੰ ਲੋਕਾਂ ਦੇ ਵਿੱਚ ਪੇਸ਼ ਕੀਤਾ ਜਾਵੇ।
ਡੀ.ਆਈ.ਜੀ ਹਜਿੰਦਰ ਸਿੰਘ ਸੀ.ਆਰ.ਪੀ.ਐਫ ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਸਤੰਬਰ 2021 ਨੂੰ ਆਜਾਦੀ ਦੇ ਮਹਾਂਉਤਸਵ ਨੂੰ ਸਮਰਪਿਤ ਸੀ.ਆਰ.ਪੀ.ਐਫ ਵੱਲੋਂ ਦੇਸ ਦੇ ਵੱਖ-ਵੱਖ ਸਥਾਨਾਂ ਤੋਂ ਸਮਾਰੋਹ ਆਯੋਜਿਤ ਕਰਕੇ ਸਾਇਕਲ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਅਧੀਨ 23 ਸਤੰਬਰ 2021 ਨੂੰ ਜ਼ੰਮੂ ਤੋਂ ਸੁਰੂ ਕੀਤੀ ਗਈ ਸੀ ਜੋ ਅੱਜ ਗੁਰਦਾਸਪੁਰ, ਬਟਾਲਾ ਤੋਂ ਹੁੰਦੇ ਜਲਿਆਂ ਵਾਲਾ ਬਾਗ ਅਮ੍ਰਿਤਸਰ ਵਿਖੇ ਪੁੱਜੀ ਹੈ। ਇਸ ਤੋਂ ਬਾਅਦ ਇਹ ਸਾਇਕਲ ਰੈਲੀ ਜੰਗ-ਏ-ਆਜਾਦੀ ਕਰਤਾਰਪੁਰ, ਗਰੁੱਪ ਕੇਂਦਰ ਜਲੰਧਰ, ਲੁਧਿਆਣਾ, ਸਹੀਦ ਉਧਮ ਸਿੰਘ ਸਮਾਰਕ ਸਰਹਿੰਦ (ਸ੍ਰੀ ਫਤਿਹਗੜ੍ਹ ਸਾਹਿਬ), ਅੰਬਾਲਾ, ਕੁਰੂਕਸੇਤਰ, ਸੋਨੀਪਤ, ਗਰੁੱਪ ਕੇਂਦਰ ਗੁਰੂਗ੍ਰਾਮ ਦੇ ਰਸਤੇ ਹੁੰਦੇ ਹੋਏ 2 ਅਕਤੂਬਰ 2021 ਨੂੰ ਮਹਾਤਮਾ ਗਾਂਧੀ ਜੀ ਜਯੰਤੀ ਦੇ ਦਿਨ ਰਾਜਘਾਟ (ਨਵੀਂ ਦਿੱਲੀ) ਪਹੁੰਚੇਗੀ।ਉਨ੍ਹਾਂ ਦੱਸਿਆ ਕਿ ਸਾਇਕਲ ਰੈਲੀ ਦਾ ਮੁੱਖ ਉਦੇਸ਼ ਭਾਰਤ ਦੇ ਨਾਗਰਿਕਾਂ ਦੇ ਦਿਲਾਂ ਅੰਦਰ ਦੇਸ਼ ਭਗਤੀ ਅਤੇ ਸੁਰੱਖਿਆ ਦੀ ਭਾਵਨਾ ਜਾਗਰੂਤ ਕਰਨਾ ਹੈ।ਉਨ੍ਹਾਂ ਦੱਸਿਆ ਕਿ ਇਹ ਸਾਇਕਲ ਰੈਲੀ ਸਰੀਰਿਕ ਤੰਦਰੁਸਤੀ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਦੇਸ ਵਿੱਚ ਏਕਤਾਂ ਦੀ ਭਾਵਨਾ ਵੀ ਪੈਦਾ ਕਰੇਗੀ।
ਇਸ ਤੋਂ ਉਪਰੰਤ ਸੀ.ਆਰ.ਪੀ.ਐਫ ਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ।ਇਸ ਤੋਂ ਪਹਿਲਾਂ ਸਾਈਕਲ ਰੈਲੀ ਦੇ ਅੰਮ੍ਰਿਤਸਰ ਪੁੱਜਣ ਤੇ ਵੇਰਕਾ ਮਿਲਕ ਪਲਾਂਟ ਵਲੋਂ ਸੀ.ਆਰ.ਪੀ.ਐਫ ਦੇ ਜਵਾਨਾਂ ਨੂੰ ਰਿਫਰੈਸ਼ਮੈਂਟ ਵਜੋਂ ਵੇਰਕਾ ਦੁੱਧ ਪਦਾਰਥ ਦਿੱਤੇ ਗਏ ਅਤੇ ਸੀ.ਆਰ.ਪੀ.ਐਫ ਦੇ ਉਚ ਅਧਿਕਾਰੀਆਂ ਤੇ ਜਵਾਨਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।ਜਨਰਲ ਮੈਨੇਜੇਰ ਵੇਰਕਾ ਅੰਮ੍ਰਿਤਸਰ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤੇ ਸਮਰਪਿੱਤ ਯਾਦਗਾਰੀ ਚਿੰਨ੍ਹ ਜਵਾਨਾਂ ਨੂੰ ਭੇਟ ਕੀਤਾ।
ਇਸ ਮੌਕੇ ਦਯਾਨੰਦ ਤਾਂਤੀ ਕਮਾਂਡੈਂਟ, ਰਾਜੇਸ਼ ਕੁਮਾਰ, ਸਤਿੰਦਰ ਪ੍ਰਸ਼ਾਦ, ਮੈਨੇਜਰ ਕੁਆਲਟੀ ਵੇਰਕਾ, ਪ੍ਰੀਤਪਾਲ ਸਿੰਘ ਸਿਵੀਆਂ, ਵੀ.ਕੇ ਗੁਪਤਾ ਇੰਚਾਰਜ਼ ਪ੍ਰੋਡਕਸ਼ਨ ਤੋਂ ਇਲਾਵਾ ਪੰਜਾਬ ਪੁਲਿਸ ਦੇ ਜਵਾਨ ਵੀ ਹਾਜ਼ਰ ਸਨ। ਰੈਲੀ ਵਿੱਚ 27 ਸੀ.ਆਰ.ਪੀ.ਐਫ ਦੇ ਜਵਾਨ ਸ਼ਾਮਲ ਹਨ ਅਤੇ ਇਨ੍ਹਾਂ ਨੂੰ ਭਾਨੂੰ ਪ੍ਰਤਾਪ ਸਿੰਘ ਡੀ.ਆਈ.ਜੀ ਗਰੁੱਪ ਸੈਂਟਰ ਬਨਤਲਾਬ ਜੰਮੂ ਲੀਡ ਕਰ ਰਹੇ ਹਨ।
Punjab Post Daily Online Newspaper & Print Media