Wednesday, August 26, 2026

ਜਵਾਹਰ ਨਵੋਦਿਆ ਵਿਦਿਆਲਾ ਪ੍ਰਵੇਸ਼ ਪ੍ਰੀਖਿਆ ਕਲਾਸ ਛੇਵੀਂ 2022 ਦੇ ਦਾਖਲੇ ਸ਼ੁਰੂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ) – ਜਵਾਹਰ ਨਵੋਦਿਆ ਵਿਦਿਆਲਾ ਪ੍ਰਵੇਸ਼ ਪ੍ਰੀਖਿਆ ਕਲਾਸ ਛੇਵੀਂ 2022 ਦੇ ਦਾਖਲੇ ਵਾਸਤੇ ਆਨਲਾਇਨ ਫਾਰਮ www.navodaya.gov.in ਰਾਹੀੰ ਭਰੇ ਜਾ ਰਹੇ ਹਨ।ਇਹ ਇਮਤਿਹਾਨ 30 ਅਪ੍ਰੈਲ 2022 ਨੂੰ ਹੋਵੇਗਾ।ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਾ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਜਿਲਾ ਅੰਮ੍ਰਿਤਸਰ ਵਿੱਚ ਪੰਜਵੀਂ ਕਲਾਸ ਵਿੱਚ ਸੈਸ਼ਨ 2021-22 ਵਿੱਚ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਪੜ੍ਹ ਰਹੇ ਹਨ, ਉਹ ਆਨਲਾਇਨ ਫਾਰਮ ਬਿਨਾਂ ਕਿਸੇ ਫੀਸ ਦੇ ਭਰ ਸਕਦੇ ਹਨ।ਫਾਰਮ ਭਰਨ ਦੀ ਆਖਰੀ ਮਿਤੀ 30 ਨਵੰਬਰ 2021 ਹੈ।ਜਵਾਹਰ ਨਵੋਦਿਆ ਵਿਦਿਆਲਾ ਵਿੱਚ ਦਾਖਲ ਹੋਣ ਦੇ ਚਾਹਵਾਨ ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਵਿਦਿਆਰਥੀ ਇਸ ਮੌਕੇ ਦਾ ਲਾਭ ਲੈ ਸਕਦੇ ਹਨ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …