Wednesday, August 26, 2026

ਓਪਨ ਜਿਲ੍ਹਾ ਟੇਬਲ ਟੈਨਿਸ ਚੈਂਪੀਅਨਸ਼ਿਪ ਵਿੱਚ ਚਮਕੇ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ

ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ ਅੰਮ੍ਰਿਤਸਰ ਜਿਲ੍ਹਾ ਟੇਬਲ ਟੈਨਿਸ ਐਸੋਸੀਏਸ਼ਨ ਵਲੋਂ 19 ਸਤੰਬਰ ਨੂੰ ਜੇ.ਜੇ.ਐਸ ਸਪੋਰਟਸ ਕੰਪਲੈਕਸ ਰਣਜੀਤ ਐਵਨਿਊ ਵਿਖੇ ਆਯੋਜਿਤ ਓਪਨ ਜਿਲ੍ਹਾ ਟੇਬਲ ਟੈਨਿਸ ਚੈਂਪੀਅਨਸ਼ਿਪ ਵਿੱਚ ਜਿੱਤ ਹਾਸਲ ਕੀਤੀ ਹੈ।
            ਆਰੋਹੀ ਠਾਕੁਰ (ਜਮਾਤ ਤੀਸਰੀ) ਨੂੰ ਅੰਡਰ-11 (ਲੜਕੀਆਂ) ਵਿੱਚ ਜੇਤੂ ਅਤੇ ਭਾਗਿਆ ਮਹਿਤਾ (ਜਮਾਤ ਪੰਜਵੀਂ) ਅੰਡਰ-11 (ਲੜਕੇ) ਵਿੱਚ ਦੂਸਰਾ ਰਨਰ ਅੱਪ ਐਲਾਨਿਆ ਗਿਆ ।
                 ਪੰਜਾਬ ਜ਼ੋਨਸ਼-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਉ੍ਹਨਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।
ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਆਸ਼ੀਰਵਾਦ ਦਿੱਤਾ ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …