Wednesday, August 26, 2026

ਆਰਮੀ ਕੰਟਰੈਕਟਰ ਸਵ. ਜੰਗ ਬਹਾਦਰ ਸਿੰਘ ਨਮਿਤ ਅੰਤਿਮ ਅਰਦਾਸ

ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ) – ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਉਘੇ ਕਾਰੋਬਾਰੀ ਤੇ ਆਰਮੀ ਕੰਟਰੈਕਟਰ ਸਵ. ਜੰਗ ਬਹਾਦਰ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ।ਉਨਾਂ ਦੇ ਗ੍ਰਹਿ ਮੋਹਨ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਰਣਜੀਤ ਐਵਨਿਊ ਏ-ਬੀ ਬਲਾਕ ਅੰਮ੍ਰਿਤਸਰ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ।ਜਿਸ ਦੌਰਾਨ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ।ਗ੍ਰੰਥੀ ਸਿੰਘ ਵਲੋਂ ਸਵ. ਜੰਗ ਬਹਾਦਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ।ਇਸ ਸਮੇਂ ਵੱਡੀ ਗਿਣਤੀ ‘ਚ ਉਨਾਂ ਦੇ ਰਿਸ਼ਤੇਦਾਰਾਂ, ਸਾਕ ਸਬੰਧੀਆਂ ਅਤੇ ਧਾਰਮਿਕ, ਰਾਜਨੀਤਕ ਤੇ ਸਮਾਜਿਕ ਸ਼ਖਸ਼ੀਅਤਾਂ ਨੇ ਹਾਜ਼ਰੀ ਭਰੀ।ਜਿੰਨਾਂ ਵਿੱਚ ਸੀਨੀਅਰ ਅਕਾਲੀ ਆਗੂ ਤਲਬੀਰ ਸਿੰਘ ਗਿੱਲ, ਸਾਬਕਾ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲੇ, ਸਾਬਕਾ ਆਈ.ਜੀ ਤੇ ਆਮ ਆਦਮੀ ਪਾਰਟੀ ਆਗੂ ਕੁੰਵਰ ਵਿਜੇ ਪ੍ਰਤਾਪ ਸਿੰਘ, ਨੌਜਵਾਨ ਆਗੂ ਮਨਦੀਪ ਸਿੰਘ ਮੰਨਾ, ਬਲਵਿੰਦਰ ਸਿੰਘ ਐਡਨ, ਨਰਿੰਦਰ ਸਿੰਘ ਰੇਲਵੇ, ਬਿੰਦਰਜੀਤ ਸਿੰਘ, ਸਰਬਜੀਤ ਸਿੰਘ, ਸੁਖਵਿੰਦਰ ਸਿੰਘ, ਸੁਖਜਿੰਦਰ ਸਿੰਘ, ਦਵਿੰਦਰ ਸਿੰਘ ਐਡਨ, ਅਮਿਤ ਕੁਮਾਰ, ਜਸਬੀਰ ਸਿੰਘ ਸੱਗੂ, ਮਨਿੰਦਰ ਸਿੰਘ, ਸਰਬਜੀਤ ਸਿੰਘ ਬੌਸ ਆਦਿ ਸ਼ਾਮਲ ਸਨ।

Check Also

ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲ ‘ਚ 27 ਤੋਂ 29 ਅਗਸਤ ਤੱਕ ਛੁੱਟੀ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ …