Wednesday, August 26, 2026

ਪੰਜਾਬ ਕੈਬਨਿਟ ‘ਚ 7 ਨਵੇਂ ਮੰਤਰੀ ਹੋਣਗੇ ਸ਼ਾਮਲ, ਪੰਜ ਦੀ ਹੋ ਸਕਦੀ ਹੈ ਛੁੱਟੀ

ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਕਾਂਗਰਸ ਹਾਈਕਮਾਨ ਵਲੋਂ ਲੰਮੀ ਸੋਚ ਵਿਚਾਰ ਤੋਂ ਬਾਅਦ ਪੰਜਾਬ ਕੈਬਨਿਟ ਵਿੱਚ 7 ਨਵੇਂ ਮੰਤਰੀ ਸ਼ਾਮਲ ਕਰਨ ਦਾ ਫੈਸਲਾ ਲੈ ਲਿਆ ਗਿਆ ਹੈ।ਜਦਕਿ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਵਿੱਚ ਸ਼ਾਮਲ 5 ਮੰਤਰੀਆਂ ਦੀ ਮੰਤਰੀ ਮੰਡਲ ਵਿਚੋਂ ਛੁੱਟੀ ਕੀਤੀ ਜਾ ਸਕਦੀ ਹੈ।ਸੂਤਰਾਂ ਅਨੁਸਾਰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਜੋ 7 ਨਵੇਂ ਕੈਬਨਿਟ ਮੰਤਰੀ ਬਣਾਏ ਜਾ ਸਕਦੇ ਹਨ, ਉਹਨਾਂ ਵਿੱਚ ਡਾ. ਰਾਜ ਕੁਮਾਰ ਵੇਰਕਾ, ਰਾਣਾ ਗੁਰਜੀਤ ਸਿੰਘ, ਅਮਰਇੰਦਰ ਸਿੰਘ ਰਾਜਾ ਵੜਿੰਗ, ਪ੍ਰਗਟ ਸਿੰਘ, ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜ਼ੀਆਂ ਅਤੇ ਗੁਰਕੀਰਤ ਸਿੰਘ ਕੋਟਲੀ ਸ਼ਾਮਲ ਹਨ।
ਇਸੇ ਦੌਰਾਨ ਸਾਧੂ ਸਿੰਘ ਧਰਮਸੋਤ, ਸੁੰਦਰ ਸ਼ਾਮ ਅਰੋੜਾ, ਬਲਬੀਰ ਸਿੰਘ ਸਿੱਧੂ, ਰਾਣਾ ਗੁਰਮੀਤ ਸਿੰਘ ਸੋਢੀ ਅਤੇ ਗੁਰਪ੍ਰੀਤ ਸਿੰਘ ਕਾਂਗੜ ਪੰਜਾਬ ਕੈਬਨਿਟ ਵਿਚੋਂ ਬਾਹਰ ਕਰ ਦਿੱਤੇੇ ਜਾਣਗੇ ।ਖਬਰ ਹੈ ਕਿ ਨਵੇਂ ਬਣੇ ਮੰਤਰੀਆਂ ਨੂੰ ਕੱਲ ਐਤਵਾਰ ਨੂੰ ਰਾਜ ਭਵਨ ਵਿੱਚ ਗਵਰਨਰ ਪੰਜਾਬ ਬਨਵਾਰੀ ਲਾਲ ਪੁਰੋਹਿਤ ਸਹੁੰ ਚੁਕਾਉਣਗੇ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …